ਅੰਮ੍ਰਿਤਸਰ ਏਅਰਪੋਰਟ ’ਤੇ ਦੁਬਈ ਤੋਂ ਆਏ ਯਾਤਰੀ ਕੋਲੋਂ 21 ਲੱਖ ਦਾ ਸੋਨਾ ਜ਼ਬਤ
Friday, Feb 11, 2022 - 11:10 AM (IST)
 
            
            ਅੰਮ੍ਰਿਤਸਰ (ਨੀਰਜ) - ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਏਅਰਪੋਰਟ ’ਤੇ ਕਸਟਮ ਵਿਭਾਗ ਦੀ ਟੀਮ ਨੇ ਦੁਬਈ ਤੋਂ ਆਏ ਇਕ ਯਾਤਰੀ ਕੋਲੋਂ 21 ਲੱਖ ਰੁਪਏ ਦਾ ਸੋਨਾ ਜ਼ਬਤ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਬਾਈ ਤੋਂ ਆਇਆ ਯਾਤਰੀ ਆਪਣੇ ਟਰਾਲੀ ਬੈਗ ’ਚ ਪੇਸਟ ਦੇ ਰੂਪ ’ਚ ਸੋਨਾ ਛੁਪਾ ਕੇ ਲਿਆ ਹੋਇਆ ਸੀ, ਜਿਸ ਦੇ ਬਾਵਜੂਦ ਉਹ ਵਿਭਾਗ ਨੂੰ ਚਕਮਾ ਦੇਣ ’ਚ ਅਸਫਲ ਰਿਹਾ। 21 ਲੱਖ ਦਾ ਸੋਨਾ ਲਿਆਉਣ ਵਾਲੇ ਯਾਤਰੀ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਤੋਂ ਬਾਅਦ ਉਸ ਦੇ ਹੋਰ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਪਤੰਗ ਉਡਾਉਣ ਨੂੰ ਲੈ ਕੇ ਹੋਈ ਲੜਾਈ, ਨੌਜਵਾਨ ਦਾ ਗਲਾ ਵੱਢ ਕੀਤਾ ਕਤਲ

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            