ਇਸ ਸ਼ਖਸ ਦੀ ਬਦੌਲਤ ਅੰਮ੍ਰਿਤਸਰ ਏਅਰਪੋਰਟ ਤੋਂ ਉੱਡੀਆਂ ਅੰਤਰਰਾਸ਼ਟਰੀ ਉਡਾਣਾਂ (ਵੀਡੀਓ)

Tuesday, Oct 29, 2019 - 04:31 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ 9 ਅੰਤਰਰਾਸ਼ਟਰੀ ਤੇ 9 ਘਰੇਲੂ ਉਡਾਣਾਂ ਨਾਲ ਜੁੜ ਗਿਆ ਹੈ। ਇਸ ਗੱਲ ਦੀ ਜਾਣਕਾਰੀ ਫਲਾਈ ਅੰਮ੍ਰਿਤਸਰ ਇਨਿਸ਼ਿਏਟਿਵ (ਮੁਹਿੰਮ) ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਦਿੱਤੀ ਹੈ। ਉਨ੍ਹਾਂ ਦੱਸਿਆ 31 ਅਕਤੂਬਰ ਤੋਂ ਏਅਰ ਇੰਡੀਆ ਏਅਰਲਾਇੰਸ ਵੱਲੋਂ ਅੰਮ੍ਰਿਤਸਰ ਤੋਂ ਲੰਡਨ ਦੀ ਸਿੱਧੀ ਉਡਾਣ ਸ਼ੁਰੂ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਘੱਟ ਕਿਰਾਏ ਵਾਲੀ ਏਅਰ ਏਸ਼ੀਆ ਐਕਸ ਏਰਅਲਾਇੰਸ ਨਾਲ ਗੱਲਬਾਤ ਚੱਲ ਰਹੀ ਹੈ ਤਾਂ ਕਿ ਆਮ ਲੋਕ ਵੀ ਘੱਟ ਕਿਰਾਏ 'ਤੇ ਕੁਆਲਾਲੰਪੁਰ ਅਤੇ ਸਿੰਗਾਪੁਰ ਜਾ ਸਕਣ। ਅੱਗੇ ਉਨ੍ਹਾਂ ਦੱਸਿਆ ਕਿ 'ਉੜੇ ਦੇਸ਼ ਕਾ ਆਮ ਨਾਗਰਿਕ' (ਉਡਾਣ-3) ਸਕੀਮ ਅਧੀਨ ਅੰਮ੍ਰਿਤਸਰ ਨੂੰ 3 ਨਵੀਆਂ ਉਡਾਣਾਂ ਪਟਨਾ, ਜੈਪੁਰ, ਕੋਲਕਾਤਾ ਦੀਆਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਿਰਫ ਸ਼ਹਿਰ ਦੀ ਨਹੀਂ ਸਗੋਂ ਪੂਰੇ ਪੰਜਾਬ ਦੀ ਤਰੱਕੀ ਹੈ ਕਿਉਂਕਿ ਪੂਰੇ ਦੇਸ਼ ਦੀ ਜੀ.ਡੀ.ਪੀ. ਹੁਣ ਇਸ ਏਅਰਪੋਰਟ 'ਤੇ ਨਿਰਭਰ ਕਰ ਰਹੀ ਹੈ। ਹੁਣ ਉਨ੍ਹਾਂ ਵੱਲੋਂ ਇਥੋਂ ਕਾਰਗੋ ਵੀ ਸ਼ੁਰੂ ਕਰਨ ਬਾਰੇ ਯੋਜਨਾ ਬਣਾਈ ਜਾ ਰਹੀ ਹੈ।

ਅੱਗੇ ਉਨ੍ਹਾਂ ਦੱਸਿਆ ਕਿ ਫਲਾਈ ਦੁਬਈ, ਟਰਕਿਸ਼ ਏਅਰਵੇਜ਼, ਓਮਾਨ ਏਅਰ ਵੀ ਅੰਮ੍ਰਿਤਸਰ ਤੋਂ ਉਡਾਣਾਂ ਸ਼ੁਰੂ ਕਰਨੀਆਂ ਚਾਹੁੰਦੀਆਂ ਹਨ ਪਰ ਭਾਰਤ ਦੇ ਇਨ੍ਹਾਂ ਮੁਲਕਾਂ ਨਾਲ ਦੁਵੱਲੇ ਹਵਾਈ ਸਮਝੌਤੇ ਰੋੜੇ ਅਟਕਾ ਰਹੇ ਹਨ। ਜੇ ਭਾਰਤ ਸਰਕਾਰ ਇਨ੍ਹਾਂ ਨਾਲ ਨਵੇਂ ਸਮਝੌਤੇ ਕਰ ਕੇ ਇਨ੍ਹਾਂ ਨੂੰ ਅੰਮ੍ਰਿਤਸਰ ਉਡਾਣਾਂ ਸ਼ੁਰੂ ਕਰਨ ਦੀ ਇਜਾਜ਼ਤ ਦੇ ਦੇਵੇ ਤਾਂ ਯਾਤਰੀਆਂ ਦੀ ਗਿਣਤੀ ਵਿਚ ਬਹੁਤ ਹੀ ਵੱਡੀ ਗਿਣਤੀ 'ਚ ਵਾਧਾ ਹੋਵੇਗਾ।


author

cherry

Content Editor

Related News