ਅੰਮ੍ਰਿਤਸਰ ਏਅਰਪੋਰਟ ''ਤੇ ਪੈ ਗਿਆ ਭੜਥੂ, ਦੁਬਈ ਜਾ ਰਹੀ ਮਹਿਲਾ ਯਾਤਰੀ ਦੀ ਤਲਾਸ਼ੀ ਲੈਣ ''ਤੇ ਉਡੇ ਹੋਸ਼
Thursday, May 21, 2026 - 04:31 PM (IST)
ਅੰਮ੍ਰਿਤਸਰ (ਨੀਰਜ)- ਸ੍ਰੀ ਗੁਰੂ ਰਾਮਦਾਸ ਜੀ ਏਅਰਪੋਰਟ ’ਤੇ ਡੀਆਰਆਈ ਟੀਮ ਨੇ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਤੋਂ ਦੁਬਈ ਜਾ ਰਹੀ ਇਕ ਵਿਦੇਸ਼ੀ ਮਹਿਲਾ ਕੋਲੋਂ 40 ਹਜ਼ਾਰ ਅਮਰੀਕੀ ਡਾਲਰ ਦੀ ਵਿਦੇਸ਼ੀ ਕਰੰਸੀ ਬਰਾਮਦ ਕਰਕੇ ਜ਼ਬਤ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਉਕਤ ਮਹਿਲਾ ਨੇ ਆਪਣੇ ਸਾਮਾਨ ਵਿੱਚ ਵਿਦੇਸ਼ੀ ਕਰੰਸੀ ਨੂੰ ਲੁਕਾ ਕੇ ਰੱਖਿਆ ਹੋਇਆ ਸੀ ਅਤੇ ਇਸ ਨੂੰ ਤਸਕਰੀ ਰਾਹੀਂ ਬਾਹਰ ਲਿਜਾਣ ਦੀ ਕੋਸ਼ਿਸ਼ ਕਰ ਰਹੀ ਸੀ। ਜਾਂਚ ਦੌਰਾਨ ਡੀਆਰਆਈ ਟੀਮ ਨੂੰ ਸ਼ੱਕ ਹੋਇਆ, ਜਿਸ ਤੋਂ ਬਾਅਦ ਸਾਮਾਨ ਦੀ ਤਲਾਸ਼ੀ ਲਈ ਗਈ ਅਤੇ ਕਰੰਸੀ ਬਰਾਮਦ ਹੋ ਗਈ।
ਇਹ ਵੀ ਪੜ੍ਹੋ- ਪੰਜਾਬ : ਪੇਸ਼ੀ ਲਈ ਲਿਆਂਦੇ ਮੁੰਡੇ ਨੇ ਮਾਰ'ਤੀ ਤੀਜੀ ਮੰਜ਼ਿਲ ਤੋਂ ਛਾਲ ਤੇ ਫਿਰ...
ਦੱਸਿਆ ਜਾ ਰਿਹਾ ਹੈ ਕਿ ਮਹਿਲਾ ਉਜ਼ਬੇਕਿਸਤਾਨ ਦੀ ਰਹਿਣ ਵਾਲੀ ਹੈ ਅਤੇ ਉਹ ਦੁਬਈ ਲਈ ਰਵਾਨਾ ਹੋ ਰਹੀ ਸੀ। ਫਿਲਹਾਲ ਵਿਭਾਗ ਵੱਲੋਂ ਵਿਦੇਸ਼ੀ ਕਰੰਸੀ ਜ਼ਬਤ ਕਰ ਲਈ ਗਈ ਹੈ ਅਤੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀ ਇਹ ਪਤਾ ਲਗਾਉਣ ਵਿੱਚ ਜੁਟੇ ਹਨ ਕਿ ਮਹਿਲਾ ਇੰਨੀ ਵੱਡੀ ਮਾਤਰਾ ਵਿੱਚ ਵਿਦੇਸ਼ੀ ਕਰੰਸੀ ਕਿਸ ਮਕਸਦ ਨਾਲ ਲੈ ਜਾ ਰਹੀ ਸੀ ।
ਇਹ ਵੀ ਪੜ੍ਹੋ- ਭਿਆਨਕ ਗਰਮੀ ਵਿਚਾਲੇ ਪੰਜਾਬ ਦੇ ਇਨ੍ਹਾਂ ਪਿੰਡਾਂ 'ਚ ਬੰਦ ਹੋ ਗਈ ਬਿਜਲੀ ਸਪਲਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
