ਅੰਮ੍ਰਿਤਸਰ ਏਅਰਪੋਰਟ ''ਤੇ ਫਿਰ ਹੰਗਾਮਾ, ਕਈ ਘੰਟੇ ਲੇਟ ਹੋਈ ਇਹ ਫਲਾਈਟ, ਗਰਮੀ ''ਚ ਯਾਤਰੀ ਖੱਜਲ-ਖੁਆਰ

Tuesday, Sep 01, 2026 - 01:17 PM (IST)

ਅੰਮ੍ਰਿਤਸਰ ਏਅਰਪੋਰਟ ''ਤੇ ਫਿਰ ਹੰਗਾਮਾ, ਕਈ ਘੰਟੇ ਲੇਟ ਹੋਈ ਇਹ ਫਲਾਈਟ, ਗਰਮੀ ''ਚ ਯਾਤਰੀ ਖੱਜਲ-ਖੁਆਰ

ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ 'ਤੇ ਅੱਜ ਫਿਰ ਇੱਕ ਵਾਰ ਹੰਗਾਮਾ ਹੋਣ ਦੀ ਖਬਰ ਮਿਲੀ ਹੈ । ਇਹ ਸਥਿਤੀ ਉਸ ਵਕਤ ਬਣੀ ਜਦੋਂ ਸਪਾਈਸਜੈੱਟ ਦੀ ਅੰਮ੍ਰਿਤਸਰ ਤੋਂ ਦੁਬਈ ਜਾਣ ਵਾਲੀ ਫਲਾਈਟ ਕਈ ਘੰਟੇ ਲੇਟ ਹੋ ਗਈ ਅਤੇ ਯਾਤਰੀਆਂ 'ਚ ਭਾਰੀ ਰੋਸ ਦੇਖਣ ਨੂੰ ਮਿਲਿਆ। ਫਲਾਈਟ ਦੇ ਲੰਬੇ ਸਮੇਂ ਤੱਕ ਦੇਰੀ ਨਾਲ ਚੱਲਣ ਕਾਰਨ ਯਾਤਰੀਆਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ।

ਇਹ ਵੀ ਪੜ੍ਹੋ- ਕੈਨੇਡਾ 'ਚ ਪਠਾਨਕੋਟ ਦੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ

ਯਾਤਰੀਆਂ ਦਾ ਦੋਸ਼ ਹੈ ਕਿ ਕੰਪਨੀ ਵੱਲੋਂ ਫਲਾਈਟ ਦੀ ਦੇਰੀ ਸਬੰਧੀ ਕੋਈ ਪਹਿਲਾਂ ਸੂਚਨਾ ਨਹੀਂ ਦਿੱਤੀ ਗਈ। ਨਾ ਹੀ ਮੈਸੇਜ ਭੇਜਿਆ ਗਿਆ ਅਤੇ ਨਾ ਹੀ ਈਮੇਲ ਰਾਹੀਂ ਜਾਣਕਾਰੀ ਦਿੱਤੀ ਗਈ। ਪੀੜਤ ਯਾਤਰੀਆਂ ਨੇ ਦੱਸਿਆ ਕਿ ਉਹ ਆਪਣੇ ਪਰਿਵਾਰਾਂ ਸਮੇਤ ਸਵੇਰ ਤੋਂ ਏਅਰਪੋਰਟ 'ਤੇ ਫਸੇ ਹੋਏ ਹਨ। ਗਰਮੀ 'ਚ ਬਾਹਰ ਇੰਤਜ਼ਾਰ ਕਰਦਿਆਂ ਬੱਚਿਆਂ ਅਤੇ ਬਜ਼ੁਰਗਾਂ ਦਾ ਬੁਰਾ ਹਾਲ ਹੋ ਰਿਹਾ ਹੈ। ਯਾਤਰੀਆਂ ਨੇ ਸਪਾਈਸਜੈੱਟ ਪ੍ਰਬੰਧਕਾਂ ਤੋਂ ਮੰਗ ਕੀਤੀ ਹੈ ਕਿ ਫਲਾਈਟ ਦੀ ਦੇਰੀ ਦਾ ਸਪੱਸ਼ਟ ਕਾਰਨ ਦੱਸਿਆ ਜਾਵੇ ਅਤੇ ਜਲਦ ਤੋਂ ਜਲਦ ਫਲਾਈਟ ਨੂੰ ਰਵਾਨਾ ਕੀਤਾ ਜਾਵੇ।

ਇਹ ਵੀ ਪੜ੍ਹੋ- ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ ਲਾਗੂ

ਦੱਸ ਦੇਈਏ ਬੀਤੇ ਐਤਵਾਰ ਵੀ ਸ੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਏਅਰਪੋਰਟ, ਅੰਮ੍ਰਿਤਸਰ ਤੋਂ ਦੁਬਈ ਜਾਣ ਵਾਲੀ ਸਪਾਈਸਜੈੱਟ ਦੀ ਫਲਾਈਟ 'ਚ ਕਰੀਬ 17 ਤੋਂ 18 ਘੰਟਿਆਂ ਦੀ ਦੇਰੀ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ। ਯਾਤਰੀਆਂ ਦਾ ਦੋਸ਼ ਹੈ ਕਿ ਏਅਰਲਾਈਨ ਵੱਲੋਂ ਨਾ ਤਾਂ ਫਲਾਈਟ ਲੇਟ ਹੋਣ ਦਾ ਸਪੱਸ਼ਟ ਕਾਰਨ ਦੱਸਿਆ ਗਿਆ ਅਤੇ ਨਾ ਹੀ ਲੰਬੇ ਇੰਤਜ਼ਾਰ ਦੌਰਾਨ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ।

ਇਹ ਵੀ ਪੜ੍ਹੋ- ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ ਤਾਂ ਰਹਿ ਗਿਆ ਹੱਕਾ-ਬੱਕਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Shivani Bassan

Content Editor

Related News