ਅੰਮ੍ਰਿਤਸਰ ਏਅਰਪੋਰਟ ਤੋਂ ਮੁੜ ਸ਼ੁਰੂ ਹੋਈਆਂ ਫ਼ਲਾਈਟਾਂ

Friday, Oct 02, 2026 - 08:01 PM (IST)

ਅੰਮ੍ਰਿਤਸਰ ਏਅਰਪੋਰਟ ਤੋਂ ਮੁੜ ਸ਼ੁਰੂ ਹੋਈਆਂ ਫ਼ਲਾਈਟਾਂ

ਅੰਮ੍ਰਿਤਸਰ (ਇੰਦਰਜੀਤ): ਅੰਮ੍ਰਿਤਸਰ ਸਥਿਤ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਿਛਲੇ ਛੇ ਮਹੀਨਿਆਂ ਤੋਂ ਨਿਰਮਾਣ ਕਾਰਜਾਂ ਕਾਰਨ ਰੁਕੀਆਂ ਹੋਈਆਂ ਉਡਾਣ ਸੇਵਾਵਾਂ 27 ਸਤੰਬਰ ਤੋਂ ਦੁਬਾਰਾ ਸ਼ੁਰੂ ਕਰਵਾ ਦਿੱਤੀਆਂ ਗਈਆਂ ਹਨ। ਇਹ ਜਾਣਕਾਰੀ ਏਅਰਪੋਰਟ ਡਾਇਰੈਕਟਰ ਅਨੁਰੱਧ ਸ਼ਰਮਾ ਨੇ ਦਿੱਤੀ। ਉਨ੍ਹਾਂ ਕਿਹਾ ਕਿ ਹਵਾਈ ਅੱਡੇ ਦੇ ਸਾਰੇ ਆਪ੍ਰੇਸ਼ਨ ਸ਼ੁਰੂ ਹੋ ਚੁੱਕੇ ਹਨ। 

ਉਨ੍ਹਾਂ ਦੱਸਿਆ ਕਿ ਨਿਰਮਾਣ ਕਾਰਜ ਮੁਕੰਮਲ ਹੋਣ ਮਗਰੋਂ ਹੁਣ ਸਾਰੀਆਂ ਉਡਾਣਾਂ ਦਾ ਸੰਚਾਲਨ ਆਮ ਵਾਂਗ ਕੀਤਾ ਜਾ ਰਿਹਾ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਰਨਵੇ 'ਤੇ ਕੁਝ ਕੰਮ ਅਜੇ ਪੈਂਡਿੰਗ ਹੈ, ਜਿਸ ਨੂੰ ਅਜੇ ਸਮਾਂ ਲੱਗੇਗਾ, ਪਰ ਉਡਾਣਾਂ ਦਾ ਸਿਲਸਿਲਾ ਜਾਰੀ ਹੈ। 
 


author

Anmol Tagra

Content Editor

Related News