ਅੰਮ੍ਰਿਤਸਰ ਦੇ ਏਅਰਪੋਰਟ ਪੁੱਜੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ

Monday, Jun 21, 2021 - 12:42 PM (IST)

ਅੰਮ੍ਰਿਤਸਰ ਦੇ ਏਅਰਪੋਰਟ ਪੁੱਜੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ

ਅੰਮ੍ਰਿਤਸਰ (ਬਿਊਰੋ) - ਅੰਮ੍ਰਿਤਸਰ ਦੇ ਏਅਰਪੋਰਟ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹੁੰਚ ਗਏ ਹਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਬਹੁਤ ਸਾਰੇ ਆਗੂ ਵਿਸ਼ੇਸ਼ ਤੌਰ ’ਤੇ ਪਹੁੰਚੇ ਗਏ ਹਨ। ਏਅਰਪੋਰਟ ਤੋਂ ਬਾਅਦ ਅਰਵਿੰਦ ਕੇਜਰੀਵਾਲ ਸਰਕਿਟ ਹਾਊਸ ਲਈ ਰਵਾਨਾ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਏਅਰਪੋਰਟ ਦੇ ਬਾਹਰ ਅਕਾਲੀ ਦਲ ਦੇ ਆਗੂਆਂ ਵਲੋਂ ‘ਆਪ’ ਦਾ ਕਾਲੀਆਂ ਝੰਡੀਆਂ ਨਾਲ ਪ੍ਰਦਰਸ਼ਨ ਕੀਤਾ ਗਿਆ। 

ਪੜ੍ਹੋ ਇਹ ਵੀ ਖ਼ਬਰ - ਮੋਗਾ : ਨਸ਼ੇ ਨੇ ਕੁਝ ਪਲਾਂ ’ਚ ਉਜਾੜ ਦਿੱਤੇ ਹੱਸਦੇ-ਵੱਸਦੇ 2 ਪਰਿਵਾਰ, ਪਿਆ ਚੀਕ-ਚਿਹਾੜਾ

ਦੱਸ ਦੇਈਏ ਕਿ ਕੇਜਰੀਵਾਲ ਦੇ ਪੰਜਾਬ ਦੌਰੇ ਦੌਰਾਨ ਪੁਲਸ ਵਲੋਂ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਕੁਝ ਲੋਕਾਂ ਵਲੋਂ ਕਾਲੇ ਝੰਡੇ ਲੈ ਕੇ ਕੇਜਰੀਵਾਲ ਦਾ ਵਿਰੋਧ ਕੀਤਾ ਗਿਆ ਅਤੇ ਗੋ - ਬੈਕ ਦੇ ਨਾਅਰੇ ਲਗਾਏ ਗਏ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਪਾਕਿ ਬੈਠੇ ਗੈਂਗਸਟਰ ਰਿੰਦਾ ਦੇ ਸੰਪਰਕ ’ਚ ਸੀ ‘ਜੈਪਾਲ ਭੁੱਲਰ’, ਬਣਾਈ ਸੀ ਇਹ ਪਲਾਨਿੰਗ

 


author

rajwinder kaur

Content Editor

Related News