ਏਅਰਪੋਰਟ ਅਥਾਰਟੀ ਇੰਪਲਾਈਜ਼ ਯੂਨੀਅਨ ਵਲੋਂ ਭੁੱਖ ਹੜਤਾਲ (ਵੀਡੀਓ)

Tuesday, Dec 11, 2018 - 02:06 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ 'ਚ ਸ੍ਰੀ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਏਅਰਪੋਰਟ ਅਥਾਰਟੀ ਇੰਪਲਾਈਜ਼ ਯੂਨੀਅਨ ਵਲੋਂ ਅੱਜ ਤਿੰਨਾਂ ਦੀ ਭੁੱਖ ਹੜਤਾਲ ਸ਼ੁਰੂ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਪ੍ਰਧਾਨ ਕੁਲਦੀਪ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਮਿਨੀਸਟਰੀ ਆਫ ਸਿਵਲ ਐਵੀਏਸ਼ਨ ਵਲੋਂ ਭਾਰਤ 'ਚ 6 ਸੂਬਿਆਂ ਦੇ ਹਵਾਈ ਅੱਡਿਆਂ ਨੂੰ ਲੀਜ਼ 'ਤੇ ਦੇਣ ਦੀ ਗੱਲ ਕਹੀ ਜਾ ਰਹੀ ਹੈ, ਜਿਸ ਨੂੰ ਉਹ ਕਦੇ ਬਰਦਾਸ਼ਤ ਨਹੀਂ ਕਰਨਗੇ। ਯੂਨੀਅਨ ਨੇ ਕਿਹਾ ਕਿ ਉਹ ਅੰਮ੍ਰਿਤਸਰ ਏਅਰਪੋਰਟ ਨੂੰ ਪ੍ਰਾਈਵੇਟ ਨਹੀਂ ਹੋਣ ਦੇਣਗੇ ਤੇ ਜੇਕਰ ਸਰਕਾਰ ਆਪਣਾ ਫੈਸਲਾ ਨਹੀਂ ਬਦਲਦੀ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।  


author

Baljeet Kaur

Content Editor

Related News