ਅੰਮ੍ਰਿਤਸਰ ਹਵਾਈ ਅੱਡੇ 'ਤੇ ਪਈਆਂ ਭਾਜੜਾਂ, ਇੱਕ ਘੰਟੇ ਲਈ ਬੰਦ ਕੀਤਾ ਏਅਰਪੋਰਟ

Saturday, Feb 07, 2026 - 12:22 PM (IST)

ਅੰਮ੍ਰਿਤਸਰ ਹਵਾਈ ਅੱਡੇ 'ਤੇ ਪਈਆਂ ਭਾਜੜਾਂ, ਇੱਕ ਘੰਟੇ ਲਈ ਬੰਦ ਕੀਤਾ ਏਅਰਪੋਰਟ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਕਿ ਅੰਮ੍ਰਿਤਸਰ 'ਚ ਪੁਲਸ ਨੇ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਕਾਰਨ ਇਹ ਕਿ 5 ਫਰਵਰੀ ਨੂੰ ਰਾਤ 8:40 ਵਜੇ ਇੱਥੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇੱਕ ਡਰੋਨ ਦੇਖਿਆ ਗਿਆ ਸੀ। ਇਸ ਤੋਂ ਬਾਅਦ, ਹਵਾਈ ਅੱਡੇ ਨੂੰ ਇੱਕ ਘੰਟੇ ਲਈ ਬੰਦ ਕਰ ਦਿੱਤਾ ਗਿਆ ਅਤੇ ਪੂਰੀ ਤਰ੍ਹਾਂ ਸੈਨੇਟਾਈਜ਼ ਕੀਤਾ ਗਿਆ। ਸ਼ੱਕੀ ਡਰੋਨ ਦੀ ਹਲਚਲ ਦੇਖਣ ਤੋਂ ਬਾਅਦ ਪ੍ਰਸ਼ਾਸਨ ਵਿਚ ਭਾਜੜ ਪੈ ਗਈ। ਇਸ ਘਟਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਤੇ ਹਵਾਈ ਅੱਡਾ ਪ੍ਰਸ਼ਾਸਨ ਪੂਰੀ ਤਰ੍ਹਾਂ ਅਲਰਟ ਹੋ ਗਿਆ।

ਇਹ ਵੀ ਪੜ੍ਹੋ- ਪੰਜਾਬ 'ਚ 12 ਫਰਵਰੀ ਤੱਕ ਮੌਸਮ ਦੀ ਵੱਡੀ ਭਵਿੱਖਬਾਣੀ, ਪੜ੍ਹੋ ਮੀਂਹ ਨੂੰ ਲੈ ਕੇ ਤਾਜ਼ਾ ਜਾਣਕਾਰੀ

ਸੂਤਰਾਂ ਤੋਂ ਜਾਣਕਾਰੀ ਅਨੁਸਾਰ ਪੁਲਸ ਵੱਲੋਂ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ।  ਸੁਰੱਖਿਆ ਦੇ ਮੱਦੇਨਜ਼ਰ, ਪ੍ਰਸ਼ਾਸਨ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਇੱਕ ਘੰਟੇ ਲਈ ਹਵਾਈ ਅੱਡੇ ਨੂੰ ਪੂਰੀ ਤਰ੍ਹਾਂ ਬੰਦ ਵੀ ਕੀਤਾ ਗਿਆ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਹਲਚਲ ਕਾਰਨ ਹਵਾਈ ਸੇਵਾਵਾਂ 'ਤੇ ਵੀ ਵੱਡਾ ਅਸਰ ਪਿਆ। ਸ਼ਾਰਜਾਹ ਤੋਂ ਅੰਮ੍ਰਿਤਸਰ ਆ ਰਹੀ ਉਡਾਣ ਨੂੰ ਸੁਰੱਖਿਆ ਕਾਰਨਾਂ ਕਰਕੇ ਚੰਡੀਗੜ੍ਹ ਭੇਜ ਦਿੱਤਾ ਗਿਆ। ਇਸ ਦੇ ਨਾਲ ਹੀ ਮਲੇਸ਼ੀਆ ਏਅਰਲਾਈਨਜ਼ ਦੀ ਫਲਾਈਟ ਨੂੰ ਵੀ ਡਾਇਵਰਟ ਕਰਨਾ ਪਿਆ। ਫਿਲਹਾਲ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-SC ਵਿਦਿਆਰਥੀਆਂ ਨਾਲ ਧੋਖਾ ਕਰ ਰਹੀ ਆਮ ਆਦਮੀ ਪਾਰਟੀ : ਹਰਸਿਮਰਤ ਕੌਰ ਬਾਦਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 
 


author

Shivani Bassan

Content Editor

Related News