ਅੰਮ੍ਰਿਤਸਰ ਏਅਰਪੋਰਟ 'ਤੇ ਫਟਿਆ ਕੋਰੋਨਾ ਬੰਬ, ਇਟਲੀ ਤੋਂ ਆਏ 125 ਯਾਤਰੀ ਨਿਕਲੇ ਪਾਜ਼ੇਟਿਵ

Thursday, Jan 06, 2022 - 03:26 PM (IST)

ਅੰਮ੍ਰਿਤਸਰ/ਰਾਜਾਸਾਂਸੀ (ਸੰਧੂ, ਦਲਜੀਤ)- ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਇਟਲੀ ਤੋਂ ਆਈ ਇਕ ਫਲਾਈਟ 'ਚ ਆਏ 179 ਯਾਤਰੀਆਂ ਵਿਚੋਂ 125 ਯਾਤਰੀਆਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਉਣ ਨਾਲ ਹੜਕੰਪ ਮੱਚ ਗਿਆ ਹੈ। ਜਾਣਕਾਰੀ ਮੁਤਾਬਕ ਓਮੀਕਰੋਨ ਪ੍ਰਭਾਵਿਤ ਦੇਸ਼ਾਂ ਤੋਂ ਆਉਣ ਵਾਲੇ ਲਗਾਤਾਰ ਯਾਤਰੀ ਕੋਰੋਨਾ ਦੀ ਲਪੇਟ ’ਚ ਆ ਰਹੇ ਹਨ। ਅੱਜ ਇਟਲੀ ਤੋਂ ਜੋ ਯਾਤਰੀ ਆਏ ਹਨ, ਉਨ੍ਹਾਂ ਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਨਾਲ ਸਬੰਧਤ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਸਾਰਿਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਸਾਰੇ ਮਰੀਜ਼ਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। 

ਇਹ ਵੀ ਪੜ੍ਹੋ: ਕੈਪਟਨ ਦਾ ਵੱਡਾ ਬਿਆਨ, PM ਮੋਦੀ ਦੀ ਸੁਰੱਖਿਆ ’ਚ ਖ਼ਾਮੀ ਲਈ ਪੰਜਾਬ ਸਰਕਾਰ ਹੋਵੇ ਬਰਖ਼ਾਸਤ

ਏਅਰਪੋਰਟ ਦੇ ਡਾਇਰੈਕਟਰ ਵੀ. ਕੇ. ਸੇਠ ਨੇ ਦੱਸਿਆ ਕਿ ਫਲਾਈਟ ਤੋਂ ਆਏ ਸਾਰੇ ਯਾਤਰੀ ਦੀ ਕੋਵਿਡ ਜਾਂਚ ਕੀਤੀ ਗਈ, ਜਿਨ੍ਹਾਂ ’ਚੋਂ 125 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਏ ਹਨ। ਉਥੇ ਹੀ ਯਾਤਰੀਆਂ ਵੱਲੋਂ ਹੰਗਾਮਾ ਕੀਤੇ ਜਾਣ ਦੀ ਵੀ ਸੂਚਨਾ ਮਿਲੀ ਹੈ। ਯਾਤਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਇਟਲੀ ਵਿਖੇ ਪਹਿਲਾਂ ਆਰ. ਟੀ. ਪੀ. ਸੀ. ਆਰ. ਟੈਸਟ ਕੀਤਾ ਗਿਆ ਸੀ, ਜਿਸ ’ਚ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਸੀ। ਹੁਣ ਇਥੇ ਆ ਕੇ ਪਾਜ਼ੇਟਿਵ ਕਿਵੇਂ ਪਾਏ ਗਏ। 

ਜਾਣੋ ਕੀ ਪੰਜਾਬ ਵਿਚ ਕੋਰੋਨਾ ਦੀ ਸਥਿਤੀ
ਪੰਜਾਬ ’ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਪੰਜਾਬ ’ਚ ਪਿਛਲੇ 24 ਘੰਟਿਆਂ ’ਚ 1811 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਹੀ ਕੋਰੋਨਾ ਦੇ ਇਸ ਖ਼ਤਰਨਾਕ ਵਾਇਰਸ ਕਾਰਨ 4 ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ’ਚ ਪਟਿਆਲਾ ’ਚ 598, ਲੁਧਿਆਣਾ ’ਚ 203, ਜਲੰਧਰ ’ਚ 183, ਐੱਸ.ਏ.ਐੱਸ. ’ਚ 300, ਪਠਾਨਕੋਟ ’ਚ 163, ਅੰਮ੍ਰਿਤਸਰ ’ਚ 105, ਫਤਿਹਗੜ੍ਹ ਸਾਹਿਬ ’ਚ 52, ਗੁਰਦਾਸਪੁਰ ’ਚ 40, ਹੁਸ਼ਿਆਰਪੁਰ ’ਚ 30, ਬਠਿੰਡਾ ’ਚ 26, ਰੋਪੜ ’ਚ 21, ਤਰਨਤਾਰਨ ’ਚ 15, ਫਿਰੋਜ਼ਪੁਰ ’ਚ 14, ਸੰਗਰੂਰ ’ਚ 14, ਮੋਗਾ ’ਚ 9, ਕਪੂਰਥਲਾ ’ਚ 8, ਮੁਕਤਸਰ ’ਚ 8, ਬਰਨਾਲਾ ’ਚ 7, ਫਾਜ਼ਿਲਕਾ ’ਚ 7, ਫਰੀਦਕੋਟ ’ਚ 4 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਮਾਨਸਾ ’ਚ ਕੋਈ ਵੀ ਸ਼ਖ਼ਸ ਕੋਰੋਨਾ ਪਾਜ਼ੇਟਿਵ ਨਹੀਂ ਪਾਇਆ ਗਿਆ।

ਇਹ ਵੀ ਪੜ੍ਹੋ: PM ਮੋਦੀ ਦੀ ਰੈਲੀ ਰੱਦ ਹੋਣ ’ਤੇ CM ਚੰਨੀ ਬੋਲੇ, ‘ਕਿਸਾਨ ਭਾਜਪਾ ਤੋਂ ਗੁੱਸੇ, ਮੇਰਾ ਕੀ ਕਸੂਰ’

PunjabKesari

ਜ਼ਿਕਰਯੋਗ ਹੈ ਕਿ ਸੂਬੇ ਵਿਚ ਲਗਾਤਾਰ ਵੱਧ ਰਹੇ ਕੋਰੋਨਾ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਪੰਜਾਬ ਵਿਚ ਨਾਈਟ ਕਰਫਿਊ ਲੱਗਾ ਦਿੱਤਾ ਹੈ। ਇਸ ਦੇ ਨਾਲ ਹੀ ਸਕੂਲ, ਕਾਲਜ ਯੂਨੀਵਰਸਿਟੀਆਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਨਾਈਟ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ। ਜੇਕਰ ਇਸ ਸਮੇਂ ਦਰਮਿਆਨ ਕੋਈ ਬਿਨਾਂ ਕਿਸੇ ਜ਼ਰੂਰੀ ਕੰਮ ਜਾਂ ਮੈਡੀਕਲ ਜ਼ਰੂਰਤ ਦੀ ਬਿਨਾਂ ਘੁੰਮਦਾ ਪਾਇਆ ਗਿਆ ਤਾਂ ਉਸ ’ਤੇ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ। 

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News