ਯੂਰੋਪ ਦੇਸ਼ਾਂ ਨਾਲ ਜੋੜੇਗਾ ਅੰਮ੍ਰਿਤਸਰ ਏਅਰਪੋਰਟ (ਵੀਡੀਓ)
Wednesday, Jan 09, 2019 - 01:23 PM (IST)
ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਸੈਕਟਰੀ ਏਵੀਏਸ਼ਨ ਨਾਲ ਇਕ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮੰਗ ਕੀਤੀ ਕਿ ਸਾਊਦੀ ਅਰਬ, ਨਿਦਰ ਲੈਂਡ, ਜਰਮਨ, ਇਟਲੀ ਆਦਿ ਦੇਸ਼ਾਂ ਨੂੰ ਅੰਮ੍ਰਿਤਸਰ ਏਅਰਪੋਰਟ ਨਾਲ ਜੋੜਿਆ ਜਾਵੇ, ਜਿਸ ਨਾਲ ਅੰਮ੍ਰਿਤਸਰ ਦੇ ਨਾਲ-ਨਾਲ ਇਸ ਦੇ ਆਸ-ਪਾਸ ਦੇ ਇਲਾਕਿਆਂ ਨੂੰ ਵੀ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਯੂਰੋਪੀਅਨ ਦੇਸ਼ਾਂ 'ਚੋਂ ਆਉਣ ਵਾਲੀਆਂ ਸੰਗਤਾਂ ਨੂੰ ਫਾਇਦਾ ਮਿਲੇਗਾ। ਇਸ ਦੇ ਨਾਲ ਹੀ ਉਨ੍ਹਾਂ ਅੰਮ੍ਰਿਤਸਰ ਤੋਂ ਇੰਗਲੈਂਡ ਜਾਣ ਵਾਲੀ ਬੰਦ ਕੀਤੀ ਫਲਾਇਟ ਨੂੰ ਮੁੜ ਸ਼ੁਰੂ ਕਰਨ ਦੀ ਮੰਗ ਵੀ ਕੀਤੀ। ਔਜਲਾ ਨੇ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਹੁਣ ਜੋ ਬਾਏ ਲੈਟਰ ਜਾਰੀ ਹੋਣਗੇ ਉਨ੍ਹਾਂ 'ਚ ਯੂਰਪ ਦੇਸ਼ਾਂ ਨੂੰ ਅੰਮ੍ਰਿਤਸਰ ਨਾਲ ਜੋੜਿਆ ਜਾਵੇ।