ਕਰਤਾਪੁਰ ਲਾਂਘੇ ਨੂੰ ਲੈ ਕੇ ਹੋਵੇਗਾ ਅੰਮ੍ਰਿਤਸਰ ਹਵਾਈ ਅੱਡੇ ਦਾ ਵਿਸਥਾਰ : ਔਜਲਾ (ਵੀਡੀਓ)
Sunday, Dec 16, 2018 - 12:08 PM (IST)
ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਹਵਾਈ ਅੱਡੇ 'ਤੇ ਯਾਤਰੀਆਂ ਦੀ ਗਿਣਤੀ ਕਰਤਾਰਪੁਰ ਲਾਂਘਾ ਖੁੱਲ੍ਹਣ ਮਗਰੋਂ ਹੋਰ ਵੱਧ ਜਾਵੇਗੀ, ਜਿਸ ਨੂੰ ਵੇਖਦੇ ਹੋਏ ਏਅਪੋਰਟ ਦਾ ਵਿਸਥਾਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਯਾਤਰੀਆਂ ਦੀ ਸਹੂਲਤ ਲਈ ਵੀ ਹਵਾਈ ਅੱਡੇ ਤੱਕ ਐਲੀਵੇਟਿਡ ਰੋਡ ਵੀ ਬਣਾਈ ਜਾਵੇਗੀ। ਇਹ ਪ੍ਰਗਟਾਵਾਂ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਏਅਰਪੋਰਟ ਅਥਾਰਿਟੀ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ 127 ਕਰੋੜ ਨਾਲ ਏਅਰਪੋਰਟ ਸਮੇਤ ਸ਼ਹਿਰ 'ਚ ਹੋਰ ਵਿਸਥਾਰ ਕਾਰਜ ਵੀ ਚੱਲ ਰਹੇ ਹਨ। ਇਸ ਦੇ ਨਾਲ ਹੀ ਔਜਲਾ ਨੇ ਹਵਾਈ ਅੱਡਿਆਂ ਨੂੰ ਪ੍ਰਾਈਵੇਟ ਹੱਥਾਂ 'ਚ ਦੇਣ ਦੀ ਵਕਾਲਤ ਵੀ ਕੀਤੀ ਹੈ।
