ਲੋਕ ਸਭਾ ''ਚ ਫਿਰ ਗੂੰਜਿਆ ਅੰਮ੍ਰਿਤਸਰ ਏਅਰਪੋਰਟ ਦਾ ਮੁੱਦਾ

03/31/2017 5:44:18 PM

ਨਵੀਂ ਦਿੱਲੀ\ਚੰਡੀਗੜ੍ਹ : ਅੰਮ੍ਰਿਤਸਰ ਸੀਟ ਤੋਂ ਲੋਕ ਸਭਾ ਜ਼ਿਮਨੀ ਚੋਣ ਜਿੱਤ ਕੇ ਪਹਿਲੀ ਵਾਰ ਸੰਸਦ ਪਹੁੰਚੇ ਕਾਂਗਰਸੀ ਆਗੂ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਏਅਰਪੋਰਟ ਤੋਂ ਕੌਮਾਂਤਰੀ ਉਡਾਣਾਂ ਸ਼ੁਰੂ ਕੀਤੇ ਜਾਣ ਦੀ ਮੰਗ ਕੀਤੀ ਹੈ। ਲੋਕ ਸਭਾ ਵਿਚ ਸਪੀਕਰ ਅੱਗੇ ਮੰਗ ਰੱਖਦਿਆਂ ਔਜਲਾ ਨੇ ਕਿਹਾ ਕਿ 1981 ਤੋਂ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ਤੋਂ ਲੱਖਾਂ ਯਾਤਰੀ ਵਿਦੇਸ਼ਾਂ ਲਈ ਉਡਾਣ ਭਰਦੇ ਸਨ ਪਰ 2012 ਤੋਂ ਬਾਅਦ ਕੌਮਾਂਤਰੀ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ। ਸਾਂਸਦ ਔਜਲਾ ਨੇ ਕੇਂਦਰੀ ਹਵਾਬਾਜ਼ੀ ਮੰਤਰਾਲੇ ਤੋਂ ਇਹ ਕੌਮਾਂਤਰੀ ਉਡਾਣਾਂ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ।
ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਬਤੌਰ ਭਾਜਪਾ ਸਾਂਸਦ ਇਸ ਮੁੱਦੇ ਨੂੰ ਚੁੱਕਦੇ ਰਹੇ ਹਨ। ਹੁਣ ਸਿੱਧੂ ਦੇ ਕਾਂਗਰਸ ਵਿਚ ਆਉਣ ਤੋਂ ਬਾਅਦ ਇਸ ਮਸਲੇ ''ਤੇ ਫਿਰ ਤੋਂ ਜ਼ੋਰ ਦਿੱਤਾ ਜਾਣ ਲੱਗ ਪਿਆ ਹੈ।


Gurminder Singh

Content Editor

Related News