ਯਾਤਰੀਆਂ ਲਈ ਖ਼ਾਸ ਖ਼ਬਰ: ਅੰਮ੍ਰਿਤਸਰ ਤੋਂ ਲੰਡਨ ਲਈ 2 ਨਵੀਆਂ ਉਡਾਣਾਂ ਹੋਣਗੀਆਂ ਸ਼ੁਰੂ
Thursday, Jul 28, 2022 - 10:29 AM (IST)
ਅੰਮ੍ਰਿਤਸਰ (ਇੰਦਰਜੀਤ) - ਅੰਮ੍ਰਿਤਸਰ ਅੰਤਰਰਾਸ਼ਟਰੀ ਸ੍ਰੀ ਗੁਰੂ ਰਾਮਦਾਸ ਹਵਾਈ ਅੱਡਾ ਪਹਿਲਾਂ ਨਾਲੋਂ ਵੀ ਵੱਧ ਤਰੱਕੀ ਕਰ ਰਿਹਾ ਹੈ। ਪਿਛਲੇ ਸਮੇਂ ਨਾਲੋਂ ਯਾਤਰੀਆਂ ਦੀ ਗਿਣਤੀ ਵਿਚ 18 ਫੀਸਦੀ ਵਾਧਾ ਕਰਨ ਤੋਂ ਬਾਅਦ ਹੁਣ ਇੱਥੇ ਲੰਡਨ ਜਾਣ ਵਾਲੀਆਂ ਦੋ ਉਡਾਣਾਂ ਦਾ ਵਾਧਾ ਹੋ ਰਿਹਾ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਹਵਾਈ ਅੱਡੇ ਤੋਂ ਹੰਸ ਏਅਰਲਾਈਨਜ਼ ਅਤੇ ਏਅਰ-ਪੋਪ ਨਾਂ ਦੀਆਂ ਦੋ ਏਅਰਲਾਈਨਾਂ ਸਤੰਬਰ ਤੋਂ ਅੰਮ੍ਰਿਤਸਰ ਹਵਾਈ ਅੱਡੇ ਤੋਂ ਉਡਾਣ ਭਰਨ ਦੀ ਤਿਆਰੀਆਂ ਕਰ ਰਹੀਆਂ ਹਨ। ਇਨ੍ਹਾਂ ਦੋਵਾਂ ਉਡਾਣਾ ਦੇ ਵਧਣ ਨਾਲ ਪੰਜਾਬ ਦੇ ਦੂਸਰੇ ਸ਼ਹਿਰਾਂ ਦੇ ਹਵਾਈ ਯਾਤਰੀਆਂ ਨੂੰ ਵੀ ਦਿੱਲੀ ਵੱਲ ਨਹੀਂ ਜਾਣਾ ਪਵੇਗਾ। ਉਨ੍ਹਾਂ ਨੂੰ ਇੱਥੋਂ ਹੀ ਇਹ ਸਹੂਲਤ ਮਿਲੇਗੀ।
ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ਦੇ ਵਿਅਕਤੀਆਂ ਨਾਲ ਹਿਮਾਚਲ 'ਚ ਵਾਪਰਿਆ ਦਰਦਨਾਕ ਭਾਣਾ, 3 ਘਰਾਂ 'ਚ ਵਿਛੇ ਸੱਥਰ
ਇਹ ਦੱਸਣਾ ਜ਼ਰੂਰੀ ਹੈ ਕਿ ਕੋਵਿਡ-19 ਤੋਂ ਪਹਿਲਾਂ ਦੇ ਸਮੇਂ ਵਿਚ 24 ਲੱਖ ਯਾਤਰੀ ਅੰਮ੍ਰਿਤਸਰ ਹਵਾਈ ਅੱਡੇ ’ਤੇ ਆਉਂਦੇ-ਜਾਂਦੇ ਸਨ, ਜਦਕਿ ਕੋਵਿਡ-19 ਦੇ ਦੌਰ ਵਿਚ ਇਨ੍ਹਾਂ ਦੀ ਗਿਣਤੀ 60 ਫੀਸਦੀ ਤੋਂ ਵੀ ਘੱਟ ਹੋ ਗਈ ਸੀ। ਹੁਣ ਯਾਤਰੀਆਂ ਦਾ ਰੁਝਾਨ ਵੱਧ ਜਾਣ ਕਾਰਨ ਕੋਵਿਡ-19 ਦੀ ਸਥਿਤੀ ਨਾਲ ਅਸੀਂ ਅੱਗੇ ਵੱਧ ਚੁੱਕੇ ਹਨ ਅਤੇ ਆਉਣ ਵਾਲੇ 2 ਮਹੀਨਿਆਂ ਵਿਚ ਇਹ ਗਿਣਤੀ 28 ਲੱਖ ਨੂੰ ਪਾਰ ਹੋ ਜਾਵੇਗੀ।
ਪੜ੍ਹੋ ਇਹ ਵੀ ਖ਼ਬਰ: ਹੈਰਾਨੀਜਨਕ ਖ਼ੁਲਾਸਾ : ਕੁੜੀਆਂ ਦੇ ਗੈਂਗ ਨੇ ਕਰਨਾ ਸੀ ਸਿੱਧੂ ਮੂਸੇਵਾਲਾ ਦਾ ਕਤਲ, ਬਣਾਈਆਂ ਸਨ ਇਹ ਯੋਜਨਾਵਾਂ
ਨੋਟ - ਨਵੀਆਂ ਉਡਾਣਾਂ ਸ਼ੁਰੂ ਹੋਣ ਨੂੰ ਲੈ ਕੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਕਰਕੇ ਦਿਓ ਆਪਣਾ ਜਵਾਬ