ਯਾਤਰੀਆਂ ਲਈ ਖ਼ਾਸ ਖ਼ਬਰ: ਅੰਮ੍ਰਿਤਸਰ ਤੋਂ ਲਖਨਊ ਦੀ ਸਿੱਧੀ ਉਡਾਣ 27 ਮਾਰਚ ਤੋਂ ਸ਼ੁਰੂ
Thursday, Mar 24, 2022 - 10:13 AM (IST)
ਅੰਮ੍ਰਿਤਸਰ (ਇੰਦਰਜੀਤ) - ਪ੍ਰਯਾਗਰਾਜ ਦੇ ਹਵਾਈ ਮੁਸਾਫ਼ਰਾਂ ਨੂੰ ਉਡਾਣ ਸਹੂਲਤ ਰਾਹੀਂ ਗੁਰੂ ਨਗਰੀ ਅੰਮ੍ਰਿਤਸਰ ਦੀ ਯਾਤਰਾ ਕਰਨ ਦਾ ਬਦਲ ਮਿਲੇਗਾ। ਮਿਲੀ ਜਾਣਕਾਰੀ ਅਨੁਸਾਰ 27 ਮਾਰਚ ਤੋਂ ਇੰਡੀਗੋ ਏਅਰਲਾਈਨ ਰਾਹੀਂ ਅੰਤਰਰਾਸ਼ਟਰੀ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ਤੋਂ ਲਖਨਊ ਦੇ ਚੌਧਰੀ ਚਰਨ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਲਈ ਤਿਆਰ ਹਨ। ਇਨ੍ਹਾਂ ਉਡਾਣਾਂ ਵਿਚ ਮੁਸਾਫਰ ਅਤੇ ਵਪਾਰੀ ਵੀ ਹੁਣ ਲਖਨਊ ਤੋਂ ਅੰਮ੍ਰਿਤਸਰ ਲਈ ਹਵਾਈ-ਕੁਨੈਕਟੀਵਿਟੀ ਦਾ ਲਾਭ ਉਠਾ ਸਕਣਗੇ।
ਪੜ੍ਹੋ ਇਹ ਵੀ ਖ਼ਬਰ - ਰਾਜ ਸਭਾ ਮੈਂਬਰਾਂ ਦੀ ਚੋਣ ਨੂੰ ਲੈ ਕੇ ਭੜਕੇ ਗੁਰਜੀਤ ਔਜਲਾ, ਕੇਜਰੀਵਾਲ ਨੂੰ ਸੁਣਾਈਆਂ ਖਰੀਆਂ-ਖਰੀਆਂ (ਵੀਡੀਓ)
ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਹਵਾਈ ਅੱਡੇ ਦੇ ਡਾਇਰੈਕਟਰ ਜਨਰਲ ਵਿਪਿੰਕਾਂਤ ਸੇਠ ਨੇ ਦੱਸਿਆ ਕਿ ਲਖਨਊ ਤੋਂ ਅੰਮ੍ਰਿਤਸਰ ਲਈ ਰੋਜ਼ਾਨਾ ਫਲਾਈਟ ਸਵੇਰੇ 6:15 ਵਜੇ ਉਡਾਣ ਭਰੇਗੀ ਅਤੇ 1 ਘੰਟੇ 40 ਮਿੰਟ ਬਾਅਦ ਸਵੇਰੇ 7:55 ਵਜੇ ਅੰਮ੍ਰਿਤਸਰ ਪਹੁੰਚੇਗੀ। ਇਸੇ ਤਰ੍ਹਾਂ ਅੰਮ੍ਰਿਤਸਰ ਤੋਂ ਫਲਾਈਟ ਦੁਪਹਿਰ 12:20 ’ਤੇ ਰਵਾਨਾ ਹੋਵੇਗੀ ਅਤੇ ਦੁਪਹਿਰ 2.05 ’ਤੇ ਲਖਨਊ ਪਹੁੰਚੇਗੀ। ਪੰਜਾਬ ਦੇ ਉੱਘੇ ਕਾਰੋਬਾਰੀ ਆਗੂ ਰੰਜਨ ਅਗਰਵਾਲ ਅਤੇ ਕਾਰੋਬਾਰੀ ਮਾਹਿਰ ਪ੍ਰਮੋਦ ਭਾਟੀਆ ਨੇ ਕਿਹਾ ਕਿ ਇਸ ਨਾਲ ਅੰਮ੍ਰਿਤਸਰ-ਲਖਨਊ ਅਤੇ ਸ੍ਰੀ ਦਰਬਾਰ ਸਾਹਿਬ ਵਿਚਕਾਰ ਸੰਪਰਕ ਵਧੇਗਾ। ਯਾਤਰੀਆਂ ਦੀ ਗਿਣਤੀ ਵੀ ਓਨੀ ਹੀ ਸੈਰ ਸਪਾਟਾ ਹੋਵੇਗੀ ਅਤੇ ਵਪਾਰ ਵਧੇਗਾ।
ਪੜ੍ਹੋ ਇਹ ਵੀ ਖ਼ਬਰ - ਰਸਤਾ ਨਾ ਦੇਣ ਨੂੰ ਲੈ ਕੇ ਅੰਮ੍ਰਿਤਸਰ ਦੇ ਪਿੰਡ ਅਨੈਤਪੁਰਾ ਵਿਖੇ ਚੱਲੀਆਂ ਤਾਬੜਤੋੜ ਗੋਲੀਆਂ, 2 ਦੀ ਮੌਤ
ਨੋਟ - ਇਸ ਖ਼ਬਰ ਦੇ ਸਬੰਧ ’ਚ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ