ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ ਲੈਣ 'ਤੇ ਉੱਡੇ ਹੋਸ਼
Friday, Oct 17, 2025 - 12:50 PM (IST)

ਅੰਮ੍ਰਿਤਸਰ (ਵੈੱਬ ਡੈੱਸਕ, ਨੀਰਜ) : ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ’ਤੇ ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਦੀ ਅੰਮ੍ਰਿਤਸਰ ਜ਼ੋਨਲ ਟੀਮ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਟੀਮ ਨੇ ਦੁਬਈ ਤੋਂ ਅੰਮ੍ਰਿਤਸਰ ਆਏ ਦੋ ਯਾਤਰੀਆਂ ਦੇ ਸਮਾਨ ਵਿਚੋਂ ਲਗਭਗ ਇਕ ਕਰੋੜ ਰੁਪਏ ਦੀ ਕੀਮਤ ਦਾ ਸੋਨਾ ਬਰਾਮਦ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ
ਮਿਲੀ ਜਾਣਕਾਰੀ ਅਨੁਸਾਰ ਦੋਵੇਂ ਯਾਤਰੀਆਂ ਨੇ ਸੋਨਾ ਆਪਣੀ ਕਾਰਗੋ ਪੈਂਟ ਦੇ ਅੰਦਰ ਲੁਕਾ ਕੇ ਰੱਖਿਆ ਸੀ, ਜੋ ਕਿ ਚੇਨਾਂ, ਕੜਿਆਂ ਅਤੇ ਅੰਗੂਠੀਆਂ ਦੇ ਰੂਪ ਵਿਚ ਸੀ। ਡੀ.ਆਰ.ਆਈ. ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਹ ਕਾਰਵਾਈ ਕੀਤੀ ਅਤੇ ਦੋਵੇਂ ਯਾਤਰੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਲੈ ਲਿਆ।
ਇਹ ਵੀ ਪੜ੍ਹੋ : ਲੱਗੀਆਂ ਮੌਜਾਂ, ਪੰਜਾਬ ਸਰਕਾਰ ਨੇ ਭਲਕੇ ਐਲਾਨੀ ਛੁੱਟੀ
ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਵੀ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ’ਤੇ ਕਰੋੜਾਂ ਰੁਪਏ ਦੇ ਸੋਨੇ ਦੀ ਸਮਗਲਿੰਗ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਹੁਣ ਡੀ.ਆਰ.ਆਈ. ਦੀ ਤਾਜ਼ਾ ਕਾਰਵਾਈ ਨੇ ਕਸਟਮ ਵਿਭਾਗ ਦੀ ਕਾਰਗੁਜ਼ਾਰੀ ’ਤੇ ਫਿਰ ਸਵਾਲ ਖੜ੍ਹੇ ਕਰ ਦਿੱਤੇ ਹਨ, ਕਿਉਂਕਿ ਜਾਂਚ ਅਧਿਕਾਰੀਆਂ ਅਨੁਸਾਰ ਇੰਨੀ ਵੱਡੀ ਸਮਗਲਿੰਗ ਆਸਾਨੀ ਨਾਲ ਨਹੀਂ ਕੀਤੀ ਜਾ ਸਕਦੀ। ਸੂਤਰਾਂ ਮੁਤਾਬਕ ਡੀ.ਆਰ.ਆਈ. ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਅਗਲੇ ਕੁਝ ਦਿਨਾਂ ਵਿਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ ਘੇਰ ਲਿਆ ਪੂਰਾ ਸ਼ਹਿਰ, 150 ਤੋਂ ਵੱਧ ਜਵਾਨਾਂ ਨੇ ਸਾਂਭਿਆ ਮੋਰਚ