ਅੰਮ੍ਰਿਤਸਰ ਏਅਰਪੋਰਟ ਪਹੁੰਚੇ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਲਈ ਹੋਏ ਰਵਾਨਾ
Thursday, Jan 27, 2022 - 02:39 PM (IST)
ਅੰਮ੍ਰਿਤਸਰ (ਵੈੱਬ ਡੈਸਕ) - ਕਾਂਗਰਸ ਨੇਤਾ ਰਾਹੁਲ ਗਾਂਧੀ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਪਹੁੰਚ ਗਏ ਹਨ। ਏਅਰਪੋਰਟ ਤੋਂ ਰਾਹੁਲ ਗਾਂਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਜਾਣਗੇ। ਇਸ ਤੋਂ ਬਾਅਦ ਉਹ ਦੁਰਗਿਆਨਾ ਮੰਦਰ ਅਤੇ ਭਗਵਾਨ ਵਾਲਮੀਕਿ ਜੀ ਦੇ ਤੀਰਥ ਅਸਥਾਨ ਦੇ ਵੀ ਦਰਸ਼ਨ ਕਰਨਗੇ। ਰਾਹੁਲ ਗਾਂਧੀ ਦੇ ਨਾਲ ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਨਵਜੋਤ ਸਿੰਘ ਸਿੱਧੂ ਸਣੇ ਕਾਂਗਰਸ ਦੇ ਤਮਾਮ ਉਮੀਦਵਾਰ ਵਿਸ਼ੇਸ਼ ਤੌਰ ’ਤੇ ਮੌਜੂਦ ਹਨ।
ਪੜ੍ਹੋ ਇਹ ਵੀ ਖ਼ਬਰ - ਸੁਪਰੀਮ ਕੋਰਟ ਤੋਂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, ਗ੍ਰਿਫ਼ਤਾਰੀ ’ਤੇ ਲੱਗੀ ਰੋਕ
ਮਿਲੀ ਜਾਣਕਾਰੀ ਅਨੁਸਾਰ ਰਾਹੁਲ ਗਾਂਧੀ ਦੇ ਪੰਜਾਬ ਆਉਣ ’ਤੇ ਪੁਲਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੁਲਸ ਦੇ ਸਖ਼ਤ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਹੇਠ ਰਾਹੁਲ ਗਾਂਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਰਵਾਨਾ ਹੋ ਗਏ ਹਨ।
ਪੜ੍ਹੋ ਇਹ ਵੀ ਖ਼ਬਰ - ਗਣਤੰਤਰ ਦਿਵਸ ’ਤੇ ਬਠਿੰਡਾ ’ਚ ਵੱਡੀ ਵਾਰਦਾਤ : ਬਿਜਲੀ ਕਰਮਚਾਰੀ ਦਾ ਬੇਰਹਿਮੀ ਨਾਲ ਕਤਲ
ਦੱਸ ਦੇਈਏ ਕਿ ਰਾਹੁਲ ਗਾਂਧੀ ਦੀ ਫਲਾਇਟ ਮੌਸਮ ਖ਼ਰਾਬ ਹੋਣ ਕਰਕੇ ਇੱਕ ਘੰਟਾ ਦੇਰੀ ਨਾਲ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਰਾਹੁਲ ਗਾਂਧੀ ਸੜਕੀ ਰਸਤੇ ਰਾਹੀਂ ਜਲੰਧਰ ਜਾਣਗੇ, ਜਿੱਥੇ ਉਹ ਬਾਅਦ ਦੁਪਹਿਰ ਵਾਈਟ ਡਾਇਮੰਡ, ਮਿੱਠਾਪੁਰ, ਜਲੰਧਰ ਵਿਖੇ ‘ਨਵੀ ਸੋਚ ਨਵਾਂ ਪੰਜਾਬ’ ਵਰਚੁਅਲ ਰੈਲੀ ਨੂੰ ਸੰਬੋਧਨ ਕਰਨਗੇ।
ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ: ਪਿਓ ਨੇ ਪੁੱਤਰਾਂ ਨਾਲ ਮਿਲ ਕੀਤਾ ਧੀ ਦਾ ਕਤਲ, ਫਿਰ ਟੋਏ ’ਚ ਦੱਬੀ ਲਾਸ਼
ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ