ਖ਼ਾਸ ਖ਼ਬਰ : UK ਸਮੇਤ ਇਨ੍ਹਾਂ 12 ਦੇਸ਼ਾਂ ਤੋਂ ਆਉਣ ਵਾਲੇ ਮੁਸਾਫਰਾਂ ਦੀ ਅੰਮ੍ਰਿਤਸਰ ’ਚ ਸੌਖੀ ਨਹੀਂ ਹੋਵੇਗੀ ਐਂਟਰੀ
Wednesday, Dec 01, 2021 - 10:15 PM (IST)
ਅੰਮ੍ਰਿਤਸਰ (ਦਲਜੀਤ) - ਯੂ. ਕੇ. ਸਮੇਤ 12 ਦੇਸ਼ਾਂ ਤੋਂ ਆਉਣ ਵਾਲੇ ਮੁਸਾਫ਼ਰਾਂ ਦੀ ਹੁਣ ਆਸਾਨੀ ਨਾਲ ਅੰਮ੍ਰਿਤਸਰ ’ਚ ਐਂਟਰੀ ਨਹੀਂ ਹੋ ਸਕੇਗੀ। ਸਿਹਤ ਵਿਭਾਗ ਵਲੋਂ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਨੂੰ ਧਿਆਨ ’ਚ ਰੱਖਦੇ ਹੋਏ 12 ਦੇਸ਼ਾਂ ਤੋਂ ਆਉਣ ਵਾਲੇ ਮੁਸਾਫ਼ਰਾਂ ਦੇ ਅੰਤਰਰਾਸ਼ਟਰੀ ਏਅਰਪੋਰਟ ਅੰਮ੍ਰਿਤਸਰ ’ਚ ਆਰ. ਟੀ. ਪੀ. ਸੀ. ਆਰ. ਟੈਸਟ ਕਰਵਾਉਣ ਦੀ ਯੋਜਨਾ ਬਣਾਈ ਹੈ। ਟੈਸਟ ਦੀ ਰਿਪੋਰਟ ਨੈਗੇਟਿਵ ਆਉਣ ਦੇ ਬਾਅਦ ਵੀ ਮੁਸਾਫਰਾਂ ਨੂੰ ਜਿੱਥੇ ਆਪਣੇ ਘਰਾਂ ’ਚ 7 ਦਿਨਾਂ ਲਈ ਏਕਾਂਤਵਾਸ ’ਚ ਰਹਿਣਾ ਪਵੇਗਾ, ਉਥੇ ਪਾਜ਼ੇਟਿਵ ਰਿਪੋਰਟ ਆਉਣ ’ਤੇ ਮਰੀਜ਼ ਦੀ ਹਾਲਤ ਅਨੁਸਾਰ ਉਸ ਨੂੰ ਉਸ ਦੇ ਘਰ ਜਾਂ ਹਸਪਤਾਲ ’ਚ ਰੱਖਿਆ ਜਾ ਸਕਦਾ ਹੈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ : ਦੋਸਤ ਦਾ ਜਨਮ ਦਿਨ ਮਨਾਉਣ ਅੰਮ੍ਰਿਤਸਰ ਗਏ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆਂ (ਵੀਡੀਓ)
ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਕੋਰੋਨਾ ਦੀ ਤੀਜੀ ਲਹਿਰ ਨੂੰ ਵੇਖਦੇ ਹੋਏ ਵਿਭਾਗ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਯੂ. ਕੇ., ਸਿੰਗਾਪੁਰ, ਦੱਖਣੀ ਅਫਰੀਕਾ, ਚਾਇਨਾ, ਮਲੇਸ਼ੀਆ, ਬ੍ਰਾਜੀਲ ਸਮੇਤ 12 ਦੇਸ਼ਾਂ ਤੋਂ ਆਉਣ ਵਾਲੇ ਮੁਸਾਫਰਾਂ ’ਤੇ ਵਿਭਾਗ ਦੀ ਖ਼ਾਸ ਨਜ਼ਰ ਰਹੇਗੀ। ਅੰਤਰਰਾਸ਼ਟਰੀ ਏਅਰਪੋਰਟ ਅੰਮ੍ਰਿਤਸਰ ’ਤੇ ਮੁਸਾਫ਼ਰਾਂ ਦੇ ਮੌਕੇ ’ਤੇ ਆਰ. ਟੀ ਪੀ. ਸੀ. ਆਰ. ਟੈਸਟ ਕਰਵਾਏ ਜਾਣਗੇ। ਰਿਪੋਰਟ ਨੈਗੇਟਿਵ ਆਉਣ ਦੇ ਬਾਅਦ ਉਨ੍ਹਾਂ ਨੂੰ ਘਰ ਭੇਜ ਦਿੱਤਾ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - ਤਪਾ ਮੰਡੀ : ਪ੍ਰੇਮ ਸੰਬੰਧਾਂ ‘ਚ ਅੜਿੱਕਾ ਬਣੀ ‘ਪਤਨੀ’ ਨੂੰ ਪਤੀ ਨੇ ਪਰਿਵਾਰ ਨਾਲ ਮਿਲ ਉਤਾਰਿਆ ਮੌਤ ਦੇ ਘਾਟ
ਏਅਰਪੋਰਟ ’ਤੇ ਮੁਸਾਫ਼ਰਾਂ ਸਹੂਲਤ ਲਈ ਵੇਟਿੰਗ ਰੂਮ ਵੀ ਬਣਾਈ ਗਈ ਹੈ, ਜਿੱਥੇ ’ਤੇ ਰਿਪੋਰਟ ਆਉਣ ਤੱਕ ਮਰੀਜ਼ ਇੰਤਜ਼ਰ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਘਰਾਂ ’ਚ ਏਕਾਂਤਵਾਸ ’ਚ ਰੱਖਿਆ ਜਾਵੇਗਾ, ਉਨ੍ਹਾਂ ’ਤੇ ਵੀ ਸਿਹਤ ਵਿਭਾਗ ਦੀ ਟੀਮ ਨਜ਼ਰ ਰੱਖੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧ ’ਚ ਪ੍ਰਬੰਧਕੀ ਅਧਿਕਾਰੀਆਂ ਦੀ ਅੰਤਰਰਾਸ਼ਟਰੀ ਏਅਰਪੋਰਟ ਅਥਾਰਿਟੀ ਦੇ ਨਾਲ ਮੀਟਿੰਗ ਵੀ ਹੋਈ ਹੈ ਅਤੇ ਨਵੀਂ ਗਾਇਡਲਾਇੰਸ ਵੀ ਜਾਰੀ ਕਰ ਦਿੱਤੀ ਗਈ ਹੈ।
671 ਸਕੂਲੀ ਵਿਦਿਆਰਥੀਆਂ ਸਮੇਤ 3 ਹਜ਼ਾਰ 22 ਲੋਕਾਂ ਦੇ ਹੋਏ ਕੋਰੋਨਾ ਟੈਸਟ
ਉਨ੍ਹਾਂ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ’ਚ ਪੜ੍ਹਦੇ 671 ਸਕੂਲੀ ਵਿਦਿਆਰਥੀਆਂ ਦੇ ਕੋਰੋਨਾ ਟੈਸਟ ਕਰਵਾਏ ਗਏ ਹਨ। ਇਸ ਦੇ ਨਾਲ ਹੀ 3022 ਲੋਕਾਂ ਦੇ ਸੈਂਪਲ ਲਈ ਗਏ ਹਨ। ਸਿਵਲ ਸਰਜਨ ਨੇ ਕਿਹਾ ਕਿ ਰੋਜ਼ਾਨਾ 5000 ਲੋਕਾਂ ਦੀ ਸੈਂਪਲਿੰਗ ਕੀਤੀ ਜਾਵੇਗੀ। ਸਿਵਲ ਸਰਜਨ ਅਨੁਸਾਰ ਮੰਗਲਵਾਰ ਨੂੰ ਇਕ ਪਾਜ਼ੇਟਿਵ ਮਾਮਲਾ ਆਇਆ ਹੈ ਹੁਣ ਐਕਟਿਵ ਕੇਸਾਂ ਦੀ ਗਿਣਤੀ 8 ਹੈ।
ਪੜ੍ਹੋ ਇਹ ਵੀ ਖ਼ਬਰ - ਖ਼ੁਸ਼ਖ਼ਬਰੀ : CM ਚੰਨੀ ਨੇ ਸਿੱਖਿਆ ਵਿਭਾਗ ’ਚ 10,000 ਤੋਂ ਵੱਧ ਭਰਤੀਆਂ ਕਰਨ ਦਾ ਕੀਤਾ ਐਲਾਨ
19 ਲੱਖ 55 ਹਜ਼ਾਰ ਲੋਕਾਂ ਨੇ ਪਾਇਆ ਸੁਰੱਖਿਆ ਕਵਚ
ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ’ਚ 1955000 ਲੋਕਾਂ ਨੇ ਕੋਰੋਨਾ ਦੇ ਬਚਾਅ ਲਈ ਸੁਰੱਖਿਆ ਕਵਚ ਪਾਇਆ ਹੈ। 13385 ਲੋਕਾਂ ਨੂੰ ਵੈਕਸੀਨ ਲਗਾਈ ਗਈ ਹੈ। ਸਿਹਤ ਵਿਭਾਗ ਵਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ ਬੁੱਧਵਾਰ ਤੋਂ 20000 ਰੋਜ਼ਾਨਾ ਵੈਕਸੀਨ ਲੋਕਾਂ ਨੂੰ ਲਾਈ ਜਾਵੇਗੀ। 7 ਲੱਖ ਦੇ ਕਰੀਬ ਲੋਕ ਅਜੇ ਵੀ ਬਿਨਾਂ ਵੈਕਸੀਨ ਦੇ ਜ਼ਿਲ੍ਹੇ ’ਚ ਹਨ, ਜਿਨ੍ਹਾਂ ਨੂੰ ਲੱਭ ਕੇ ਸੁਰੱਖਿਆ ਕਵਚ ਪਾਇਆ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - ਜਥੇ ਨਾਲ ਪਾਕਿ ਗਈ ਵਿਆਹੁਤਾ ਜਨਾਨੀ ਨੇ ਪਤੀ ਦੇ ਸਾਹਮਣੇ ਲਾਹੌਰ 'ਚ ਕਰਵਾਇਆ ਦੂਜਾ ਵਿਆਹ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ