ਘੱਲੂਘਾਰਾ ਦਿਹਾੜੇ 'ਤੇ ਛੇਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਆਰੰਭ

Thursday, Jun 04, 2020 - 04:37 PM (IST)

ਅੰਮ੍ਰਿਤਸਰ (ਅਨਜਾਣ) : 6 ਜੂਨ ਨੂੰ ਘੱਲੂਘਾਰਾ ਦਿਵਸ ਅਤੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ, ਜਿਨ੍ਹਾਂ ਦਾ ਭੋਗ 6 ਜੂਨ ਨੂੰ ਸਵੇਰੇ ਪਵੇਗਾ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਫੈਡਰੇਸ਼ਨ ਆਗੂ ਜਸਬੀਰ ਸਿੰਘ ਘੁੰਮਣ ਤੇ ਡਾ. ਰੂਪ ਸਿੰਘ ਨੇ ਕਿਹਾ ਕਿ 6 ਜੂਨ ਦਾ ਘੱਲੂਘਾਰਾ ਦਿਹਾੜਾ ਹਰ ਸਾਲ ਸਿੱਖ ਕੌਮ ਲਈ ਪੀੜਾਂ ਲੈ ਕੇ ਆਉਂਦਾ ਹੈ। ਜੋ ਕੌਮ ਨੂੰ ਉਸਦੀ ਤਰਾਸਦੀ ਦੀ ਯਾਦ ਦਿਵਾਉਂਦਾ ਹੈ।

PunjabKesariਉਨ੍ਹਾਂ ਕਿਹਾ ਕਿ ਸਿੱਖ ਕੌਮ ਨਾਲ ਹਮੇਸ਼ਾਂ ਧੱਕਾ ਹੁੰਦਾ ਆਇਆ ਹੈ ਤੇ 6 ਜੂਨ ਨੂੰ ਸਮੇਂ ਦੀ ਕਾਂਗਰਸ ਸਰਕਾਰ ਨੇ ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲਾ ਕਰਕੇ ਅਨੇਕਾਂ ਸਿੰਘ ਸਿੰਘਣੀਆਂ ਤੇ ਦਰਸ਼ਨ ਕਰਨ ਆਈਆਂ ਸੰਗਤਾਂ ਨੂੰ ਸ਼ਹੀਦ ਕਰ ਦਿੱਤਾ ਸੀ। ਇਸ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ 'ਤੇ ਗੋਲੀਆਂ ਵੀ ਚਲਾਈਆਂ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ-ਢੇਰੀ ਕਰ ਦਿੱਤਾ ਸੀ, ਜਿਸ ਦਾ ਇਨਸਾਫ਼ ਹਾਲੇ ਤੱਕ ਨਹੀਂ ਮਿਲਿਆ। ਉਨ੍ਹਾਂ ਨੇ ਸੰਗਤਾਂ ਤੇ ਜਥੇਬੰਦੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿੱਥੇ ਇਸ ਦਿਨ ਸ਼ਾਂਤ ਮਈ ਢੰਗ ਨਾਲ ਆਪਣਾ ਰੋਸ ਜ਼ਾਹਿਰ ਕਰਨਾ ਹੈ ਉਥੇ ਹੀ ਸਮਾਜਿਕ ਦੂਰੀ ਰੱਖਣਾ ਵੀ ਜ਼ਰੂਰੀ ਹੈ।


Baljeet Kaur

Content Editor

Related News