ਅਕਾਲੀ-ਕਾਂਗਰਸ ਨੂੰ ਝਟਕਾ ਦੇ ਕੇ ਲਿਪ ਨੇ ਪਾਈ ਫ਼ਤਿਹ : ਜਗਜੋਤ ਸਿੰਘ ਖਾਲਸਾ
Wednesday, Aug 19, 2020 - 03:20 PM (IST)
ਅੰਮ੍ਰਿਤਸਰ (ਅਨਜਾਣ) : ਅਕਾਲੀ-ਕਾਂਗਰਸ ਪਾਰਟੀ ਨੂੰ ਓਸ ਵੇਲੇ ਵੱਡਾ ਝਟਕਾ ਲੱਗਾ ਜਦ ਵਿਧਾਨ ਸਭਾ ਹਲਕਾ ਦੱਖਣੀ ਦੀ ਵਾਰਡ ਨੰਬਰ-34 'ਚ ਨੌਜਵਾਨ ਰਵਿੰਦਰ ਸਿੰਘ ਦੇ ਗ੍ਰਹਿ ਵਿਖੇ ਵੱਡੀ ਗਿਣਤੀ 'ਚ ਨੌਜਵਾਨ ਅਕਾਲੀ ਤੇ ਕਾਂਗਰਸ ਨੂੰ ਛੱਡ ਕੇ ਰਵਿੰਦਰ ਸਿੰਘ ਦੀ ਪ੍ਰੇਰਣਾ ਸਦਕਾ ਲੋਕ ਇਨਸਾਫ਼ ਪਾਰਟੀ 'ਚ ਸ਼ਾਮਲ ਹੋ ਗਏ।
ਇਹ ਵੀ ਪੜ੍ਹੋਂ : 3 ਬੱਚਿਆਂ ਦੀ ਜ਼ਿੰਦਗੀ ਬਚਾਉਣ ਵਾਲੇ ਮਨਜੀਤ ਦੇ ਪਿਤਾ ਦੇ ਭਾਵੁਕ ਬੋਲ- ਪੁੱਤ 'ਤੇ ਹੈ ਮਾਣ (ਵੀਡੀਓ)
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਲਿਪ ਦੇ ਪੰਜਾਬ ਧਾਰਮਿਕ ਵਿੰਗ ਦੇ ਪ੍ਰਧਾਨ ਜਗਜੋਤ ਸਿੰਘ ਖਾਲਸਾ ਨੇ ਕਿਹਾ ਕਿ ਅਕਾਲੀ ਕਾਂਗਰਸ ਛੱਡ ਲਿਪ 'ਚ ਸ਼ਾਮਲ ਹੋਏ ਵਿਅਕਤੀਆਂ ਨਾਲ ਰਵਾਇਤੀ ਅਕਾਲੀ-ਕਾਂਗਰਸ ਨੂੰ ਝਟਕਾ ਦੇ ਕੇ ਲਿਪ ਨੇ ਫ਼ਤਿਹ ਪਾਈ ਹੈ। ਇਸ ਤੋਂ ਪ੍ਰਤੀਤ ਹੁੰਦਾ ਹੈ ਕਿ ਰਵਾਇਤੀ ਪਾਰਟੀਆਂ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ 'ਚ ਲੋਕ ਇਨਸਾਫ਼ ਪਾਰਟੀ ਵੱਡੀ ਜਿੱਤ ਹਾਸਲ ਕਰਕੇ ਪੰਜਾਬ ਨੂੰ ਰਿਸ਼ਵਤਖੋਰੀ, ਭ੍ਰਿਸ਼ਟਾਚਾਰ, ਧੱਕੇਸ਼ਾਹੀ ਤੇ ਨਸ਼ਿਆਂ ਤੋਂ ਮੁਕਤ ਕਰਵਾ ਕੇ ਇਕ ਖੁਸ਼ਹਾਲ ਸੂਬਾ ਬਣਾਏਗੀ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਮਾਝਾ ਜੋਨ ਦੇ ਪ੍ਰਧਾਨ ਅਮਰੀਕ ਸਿੰਘ ਵਰਪਾਲ, ਮਾਝਾ ਜਨਰਲ ਸਕੱਤਰ ਪ੍ਰਕਾਸ਼ ਸਿੰਘ ਮਾਹਲ, ਮਨਦੀਪ ਸਿੰਘ ਬੱਬੀ, ਮਨਜੀਤ ਸਿੰਘ ਫੌਜੀ, ਮੰਗਲ ਸਿੰਘ ਤੇ ਅੰਗਰੇਜ਼ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋਂ : ਕਲਯੁੱਗ: ਲਾਲਚ 'ਚ ਅੰਨ੍ਹੀ ਹੋਈ ਪਤਨੀ ਨੇ ਹੱਥੀਂ ਉਜਾੜਿਆ ਆਪਣਾ ਸੁਹਾਗ