ਜਥੇਦਾਰ ਦੇ ਬਚਾਅ 'ਚ ਉਤਰਿਆ ਅਕਾਲੀ ਦਲ, ਦਿੱਤਾ ਇਹ ਬਿਆਨ

06/06/2020 2:45:38 PM

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਖਾਲਿਸਤਾਨ ਦੀ ਹਮਾਇਤ ਕਰਨ 'ਤੇ ਜਥੇਦਾਰ ਦਾ ਬਚਾਅ ਕਰਦੇ ਹੋਏ ਅਕਾਲੀ ਦਲ ਦੇ ਬੁਲਾਰੇ ਦਲਜੀਤ ਚੀਮਾ ਨੇ ਪ੍ਰਤੀਕਰਮ ਦਿੱਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੀਮਾ ਨੇ ਕਿਹਾ ਕਿ ਜਥੇਦਾਰ ਦੇ ਬਿਆਨ 'ਤੇ ਬਖੇੜਾ ਨਹੀਂ ਖੜ੍ਹਾ ਕਰਨਾ ਚਾਹੀਦਾ ਕਿਉਕਿ ਉਨ੍ਹਾਂ ਨੇ ਮੀਡੀਆ ਵਲੋਂ ਪੁੱਛੇ ਗਏ ਸਵਾਲਾਂ ਦਾ ਸਿਰਫ ਜਵਾਬ ਦਿੱਤਾ ਸੀ। ਉਨ੍ਹਾਂ ਕਿਹਾ ਕਿ ਘੱਲੂਘਾਰਾ ਦਿਵਸ ਹਰ ਸਾਲ ਬਹੁਤ ਗੰਭੀਰ ਤਰੀਕੇ ਨਾਲ ਹਰ ਵਾਰ ਸਿੱਖ ਸੰਗਤ ਵਲੋਂ ਮਾਨਇਆ ਜਾਂਦਾ ਹੈ। ਕਿਉਂਕਿ ਇਸ ਦਿਨ 'ਤੇ ਉਸ ਵੇਲੇ ਦੀ ਸਰਕਾਰ ਦੀ ਹਕੂਮਤ ਨੇ ਬਹੁਤ ਵੱਡਾ ਜ਼ੁਲਮ ਸਿੱਖ ਕੌਮ 'ਤੇ ਕੀਤਾ ਅਤੇ ਸ੍ਰੀ ਦਰਬਾਰ ਸਾਹਿਬ 'ਤੇ ਹਮਲਾ ਕੀਤਾ ਸੀ। ਇਸ ਕਰਕੇ ਹਰ ਵਾਰ ਇਸ ਦਿਨ 'ਤੇ ਧਾਰਮਿਕ ਸਮਾਗਮ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ 'ਤੇ ਜੇਕਰ ਜਥੇਦਾਰ ਸਾਹਿਬ ਵਲੋਂ ਮੀਡੀਆ ਦੇ ਸਵਾਲਾਂ ਦਾ ਜਵਾਬ ਦਿੱਤਾ ਜਾਂਦਾ ਹੈ ਤਾਂ ਉਸ ਦਾ ਬਖੇੜਾ ਨਹੀਂ ਖੜ੍ਹਾ ਕਰਨਾ ਚਾਹੀਦਾ ਕਿਉਂਕਿ ਧਾਰਮਿਕ ਤੌਰ 'ਤੇ ਸਾਰੀ ਸੇਧ ਸਿੱਖ ਸੰਗਤ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਮਿਲਦੀ ਹੈ। ਇਸ ਲਈ ਜਥੇਦਾਰ ਸਾਹਿਬ ਦੇ ਬਿਆਨ ਨੂੰ ਗਲਤ ਰੰਗਤ ਨਹੀਂ ਦੇਣੀ ਚਾਹੀਦੀ।

ਇਹ ਵੀ ਪੜ੍ਹੋਂ : ਘੱਲੂਘਾਰਾ ਦਿਹਾੜੇ ਮੌਕੇ ਜਥੇਦਾਰ ਸਾਹਿਬ ਦਾ ਅਹਿਮ ਬਿਆਨ, ਖਾਲਿਸਤਾਨ ਦੀ ਭਰੀ ਹਾਮੀ

ਇਥੇ ਦੱਸ ਦੇਈਏ ਕਿ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਸੀ ਕਿ ਜੇਕਰ ਸਮਾਗਮ ਤੋਂ ਬਾਅਦ ਖਾਲਿਸਤਾਨ ਦੇ ਨਾਅਰੇ ਲਗਾਉਣਾ ਕੋਈ ਗਲਤ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਖਾਲਿਸਤਾਨ ਬਣ ਜਾਵੇ ਤਾਂ ਇਸ 'ਚ ਗਲਤ ਕੀ ਹੈ? ਕਿਉਂਕਿ ਇਹ ਹਰ ਸਿੱਖ ਦੀ ਮੰਗ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਖਾਲਿਸਤਾਨ ਦੇਵੇ ਤਾਂ ਸਾਨੂੰ ਖੁਸ਼ੀ ਹੋਵੇਗੀ। ਇਸ ਬਿਆਨ ਤੋਂ ਬਾਅਦ ਸਿਆਸਤ ਕਾਫ਼ੀ ਗਰਮਾ ਚੁੱਕੀ ਹੈ।

ਇਹ ਵੀ ਪੜ੍ਹੋਂ : ਘੱਲੂਘਾਰਾ ਦਿਹਾੜੇ 'ਤੇ ਪੁਲਸ ਤੇ ਸਿੱਖ ਜਥੇਬੰਦੀਆਂ ਵਿਚਕਾਰ ਧੱਕਾ-ਮੁੱਕੀ, ਲਹਿਰਾਈਆਂ ਨੰਗੀਆਂ ਤਲਵਾਰਾਂ


Baljeet Kaur

Content Editor

Related News