ਸਥਾਪਨਾ ਦਿਵਸ 'ਤੇ ਸੁਖਬੀਰ ਸਣੇ ਇਨ੍ਹਾਂ ਅਕਾਲੀ ਆਗੂਆਂ ਨੇ ਕੀਤੀ ਜੋੜੇ ਸਾਫ ਕਰਨ ਦੀ ਸੇਵਾ

Thursday, Dec 12, 2019 - 11:55 AM (IST)

ਸਥਾਪਨਾ ਦਿਵਸ 'ਤੇ ਸੁਖਬੀਰ ਸਣੇ ਇਨ੍ਹਾਂ ਅਕਾਲੀ ਆਗੂਆਂ ਨੇ ਕੀਤੀ ਜੋੜੇ ਸਾਫ ਕਰਨ ਦੀ ਸੇਵਾ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਪਾਰਟੀ ਦਾ ਸਥਾਪਨਾ ਦਿਵਸ ਜੋ ਕਿ 14 ਦਸੰਬਰ 2019 ਨੂੰ ਆ ਰਿਹਾ ਹੈ। ਇਸ ਸਬੰਧ 'ਚ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ ਹੈ, ਜਿਸ ਦਾ ਭੋਗ 14 ਦਸੰਬਰ ਨੂੰ ਪਵੇਗਾ।

PunjabKesariਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਸਰਗਰਮ ਵਰਕਰ ਮੌਜੂਦ ਸਨ।

PunjabKesariਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਉਣ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਡਾ. ਦਲਜੀਤ ਸਿੰਘ ਚੀਮਾ ਤੇ ਹੋਰ ਅਕਾਲੀ ਆਗੂਆਂ ਵਲੋਂ ਜੋੜੇ ਘਰ ਵਿਖੇ ਸੰਗਤਾਂ ਦੇ ਜੋੜੇ ਸਾਫ ਅਤੇ ਪਾਲਿਸ਼ ਕਰਨ ਦੀ ਸੇਵਾ ਆਰੰਭ ਕੀਤੀ ਗਈ ਹੈ।

PunjabKesari


author

Baljeet Kaur

Content Editor

Related News