ਸਥਾਪਨਾ ਦਿਵਸ 'ਤੇ ਸੁਖਬੀਰ ਸਣੇ ਇਨ੍ਹਾਂ ਅਕਾਲੀ ਆਗੂਆਂ ਨੇ ਕੀਤੀ ਜੋੜੇ ਸਾਫ ਕਰਨ ਦੀ ਸੇਵਾ

12/12/2019 11:55:56 AM

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਪਾਰਟੀ ਦਾ ਸਥਾਪਨਾ ਦਿਵਸ ਜੋ ਕਿ 14 ਦਸੰਬਰ 2019 ਨੂੰ ਆ ਰਿਹਾ ਹੈ। ਇਸ ਸਬੰਧ 'ਚ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ ਹੈ, ਜਿਸ ਦਾ ਭੋਗ 14 ਦਸੰਬਰ ਨੂੰ ਪਵੇਗਾ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਸਰਗਰਮ ਵਰਕਰ ਮੌਜੂਦ ਸਨ।

ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਉਣ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਡਾ. ਦਲਜੀਤ ਸਿੰਘ ਚੀਮਾ ਤੇ ਹੋਰ ਅਕਾਲੀ ਆਗੂਆਂ ਵਲੋਂ ਜੋੜੇ ਘਰ ਵਿਖੇ ਸੰਗਤਾਂ ਦੇ ਜੋੜੇ ਸਾਫ ਅਤੇ ਪਾਲਿਸ਼ ਕਰਨ ਦੀ ਸੇਵਾ ਆਰੰਭ ਕੀਤੀ ਗਈ ਹੈ।

Baljeet Kaur

This news is Content Editor Baljeet Kaur