ਸਮੁੱਚਾ ਅਕਾਲੀ ਦਲ ਦੂਜੇ ਦਿਨ ਵੀ ਸ੍ਰੀ ਦਰਬਾਰ ਸਾਹਿਬ ਵਿਖੇ ਹੋਇਆ ਨਤਮਸਤਕ
Sunday, Dec 09, 2018 - 01:05 PM (IST)
ਅੰਮ੍ਰਿਤਸਰ - ਪਿਛਲੇ ਲੰਮੇ ਸਮੇਂ ਤੋਂ ਮੁਸੀਬਤਾਂ 'ਚ ਘਿਰਿਆ ਸਮੁੱਚਾ ਅਕਾਲੀ ਦਲ ਅੱਜ ਦੂਜੇ ਦਿਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਿਆ ਹੈ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਦੇ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਅਕਾਲੀ ਦਲ ਲੀਡਰਸ਼ਿਪ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਰੰਭ ਕੀਤੇ ਅਖੰਡ ਪਾਠ ਦੇ ਮੱਧ ਦੀ ਅਰਦਾਸ ਵਿਚ ਹਾਜ਼ਰੀ ਲਗਵਾਈ ਗਈ। ਇਸ ਮੌਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਬਿਕਰਮ ਮਜੀਠੀਆ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਮੌਜੂਦ ਰਹੇ।
ਜ਼ਿਕਰਯੋਗ ਹੈ ਕਿ ਸ਼ਨੀਵਾਰ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਸਣੇ ਸਮੁੱਚੀ ਲੀਡਰਸ਼ਿਪ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਸਨ। ਉਪਰੰਤ ਅਕਾਲੀ ਦਲ ਵਲੋਂ ਗੁਰੂ ਘਰ ਵਿਖੇ ਜੋੜਾ ਘਰ, ਲੰਗਰ ਹਾਲ ਵਿਖੇ ਸੇਵਾ ਕੀਤੀ ਗਈ ਅਤੇ ਗੁਰਬਾਣੀ ਦਾ ਸਰਵਣ ਕੀਤਾ। ਅਕਾਲੀ ਦਲ ਵਲੋਂ ਇਹ ਸੇਵਾ ਤਿੰਨ ਲਗਾਤਾਰ ਜਾਰੀ ਰੱਖੀ ਜਾਵੇਗੀ ਅਤੇ 10 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।
Related News
ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ
