ਅੰਮ੍ਰਿਤਸਰ: ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, 11 ਪਿਸਤੌਲ ਸਮੇਤ 8 ਮੁਲਜ਼ਮ ਗ੍ਰਿਫ਼ਤਾਰ
Thursday, Jun 18, 2026 - 04:59 PM (IST)
ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵੱਲੋਂ ਇਕ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ, ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ, ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ, 11 ਆਧੁਨਿਕ ਪਿਸਤੌਲ ਅਤੇ 08 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਇਸ ਦੀ ਜਾਣਕਾਰੀ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 20 ਤਰੀਖ ਤੱਕ ਹੋ ਗਈ ਮੌਸਮ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਕਥਿਤ ਤੌਰ 'ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਵਿਦੇਸ਼-ਅਧਾਰਤ ਕਾਰਕੁਨਾਂ ਦੇ ਸੰਪਰਕ ਵਿੱਚ ਸਨ। ਬਰਾਮਦ ਕੀਤੇ ਗਏ ਹਥਿਆਰ ਅਪਰਾਧਿਕ ਤੱਤਾਂ ਤੱਕ ਪਹੁੰਚਾਉਣ ਅਤੇ ਫਿਰੌਤੀ, ਹਿੰਸਕ ਅਪਰਾਧਾਂ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਲਈ ਵਰਤੇ ਜਾਣੇ ਸਨ।
ਇਹ ਵੀ ਪੜ੍ਹੋ- ਐਤਵਾਰ ਨੂੰ ਹੋਵੇਗਾ ਡੇਰਾ ਬਿਆਸ ਭੰਡਾਰਾ, ਵੱਡੀ ਗਿਣਤੀ 'ਚ ਸੰਗਤਾਂ ਦੇ ਪਹੁੰਚਣ ਦੀ ਉਮੀਦ
ਡੀ. ਜੀ. ਪੀ. ਨੇ ਦੱਸਿਆ ਕਿ ਪੁਲਸ ਥਾਣਾ ਏਅਰਪੋਰਟ, ਸਦਰ ਅਤੇ ਛੇਹਰਟਾ, ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਨੈੱਟਵਰਕ ਦੇ ਪਿਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਲਗਾਉਣ, ਹੋਰ ਸਾਥੀਆਂ ਦੀ ਸ਼ਨਾਖ਼ਤ ਕਰਨ ਅਤੇ ਹੋਰ ਬਰਾਮਦਗੀਆਂ ਤੇ ਗ੍ਰਿਫ਼ਤਾਰੀਆਂ ਲਈ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰੀ ਕੁਲਚੇ ਨੂੰ ਵਿਲੱਖਣ ਪਛਾਣ ਦਿਵਾਉਣ ਦੀ ਤਿਆਰੀ, ਭਲਕੇ ਹੋਵੇਗੀ ਅਹਿਮ ਮੀਟਿੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
