ਅੰਮ੍ਰਿਤਸਰ ਪੁੱਜੇ ਕੇਜਰੀਵਾਲ ਨੇ ਲਪੇਟੇ ’ਚ ਲਏ CM ਚੰਨੀ, ਕਿਹਾ ‘ਨਾਜਾਇਜ਼ ਮਾਈਨਿੰਗ ਦੀ ਹੋਵੇ ਨਿਰਪੱਖ ਜਾਂਚ’
Tuesday, Dec 07, 2021 - 04:26 PM (IST)
ਅੰਮ੍ਰਿਤਸਰ (ਬਿਊਰੋ) - ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਇੱਕ ਰੋਜ਼ਾ ਪੰਜਾਬ ਦੌਰੇ ’ਤੇ ਆ ਗਏ ਹਨ। ਅੰਮ੍ਰਿਤਸਰ ਪਹੁੰਚੇ ਅਰਵਿੰਦ ਕੇਜਰੀਵਾਲ ਇਸ ਵਾਰ ਦੋਆਬਾ ਖੇਤਰ ’ਚ ਚੋਣ ਸਰਗਰਮੀਆਂ ਤੇਜ਼ ਕਰਨਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੇਜਰੀਵਾਲ ਅੱਜ ਅਨੁਸੂਚਿਤ ਵਰਗ ਲਈ ਕੋਈ ਵੱਡਾ ਐਲਾਨ ਕਰ ਸਕਦੇ ਹਨ, ਕਿਉਂਕਿ ਦੋਆਬਾ ਖੇਤਰ ਵਿੱਚ ਅਨੁਸੂਚਿਤ ਵੋਟ ਬੈਂਕ ਦਾ ਕਾਫ਼ੀ ਦਬਦਬਾ ਹੈ। ਇਸੇ ਦਬਦਬੇ ਨੂੰ ਕਾਇਮ ਕਰਨ ਲਈ ਉਹ ਉਨ੍ਹਾਂ ਲਈ ਆਫ਼ਰ ਦੇ ਸਕਦੇ ਹਨ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ: ਸਾਗ ਖਾਣ ਨਾਲ ਮਾਂ-ਪਿਓ ਦੀ ਮੌਤ, ਵੈਂਟੀਲੈਂਟਰ 'ਤੇ ਪੁੱਤ ਲੜ ਰਿਹਾ ਜ਼ਿੰਦਗੀ ਦੀ ਲੜਾਈ
ਏਅਰਪੋਰਟ ਪਹੁੰਚਦੇ ਸਾਰ ਹੀ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਵੱਡਾ ਹਮਲਾ ਬੋਲਿਆ ਹੈ। ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਦੇ ਹਲਕੇ ’ਚ ਨਾਜਾਇਜ਼ ਮਾਈਨਿੰਗ ਚੱਲ ਰਹੀ ਹੈ। ਉਸ ਦੇ ਬਾਰੇ ਚੰਨੀ ਨੂੰ ਜ਼ਰੂਰ ਪਤਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਸਾਰ ਹੀ ਮਾਈਨਿੰਗ ਮਾਫ਼ੀਆ ਨੂੰ ਖ਼ਤਮ ਕਰ ਦਿੱਤਾ ਜਾਵੇਗਾ। ਨਾਜ਼ਾਇਜ਼ ਮਾਈਨਿੰਗ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਦੇ ਹੋਟਲ ’ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, ਲੁਧਿਆਣਾ ਦੇ 3 ਕਾਰੋਬਾਰੀ ਅਤੇ 1 ਕੁੜੀ ਗ੍ਰਿਫ਼ਤਾਰ