ਔਜਲਾ ਨੇ ਵਿਧਾਇਕਾਂ ਦੀ ਤਨਖਾਹ ਵਧਾਉਣ ਦੀ ਕੀਤੀ ਵਕਾਲਤ (ਵੀਡੀਓ)

12/16/2018 1:42:40 PM

ਅੰਮ੍ਰਿਤਸਰ (ਸੁਮਿਤ ਖੰਨਾ) : ਵਿਧਾਇਕਾਂ ਦੀ ਤਨਖਾਹ ਵਧਾਏ ਜਾਣ 'ਤੇ ਜਿੱਥੇ ਰਾਜ ਸਭਾ ਦੇ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕੈਪਟਨ ਸਰਕਾਰ ਦੀ ਨੁਕਤਾਚੀਨੀ ਕਰਦਿਆਂ ਸਵਾਲ ਖੜ੍ਹੇ ਕੀਤੇ ਹਨ ਉਥੇ ਹੀ ਦੂਜੇ ਪਾਸੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵਿਧਾਇਕਾ ਦੀ ਤਨਖਾਹ ਵਧਾਏ ਜਾਣ ਦੀ ਵਕਾਲਤ ਕੀਤੀ ਹੈ। ਇਸ ਸਬੰਧੀ ਬੋਲਦਿਆਂ ਔਜਲਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਰੋਕਣ ਲਈ ਤਨਖਾਹਾਂ ਚੰਗੀਆਂ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵੈਸੇ ਵੀ ਪੂਰੇ ਇਲਾਕੇ ਨੂੰ ਵੇਖਣ ਵਾਲੇ ਵਿਧਾਇਕਾਂ ਦੇ ਖਰਚੇ ਜ਼ਿਆਦਾ ਹੁੰਦੇ ਹਨ। ਇਸ ਲਈ ਉਨ੍ਹਾਂ ਦੀਆਂ ਤਨਖਾਹਾਂ ਵੀ ਜ਼ਿਆਦਾ ਹੋਣੀਆਂ ਚਾਹੀਦੀਆਂ ਹਨ।

ਦੱਸ ਦੇਈਏ ਕਿ ਬੀਤੇ ਸ਼ਨੀਵਾਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਸੀ ਕਿ ਜੇਕਰ ਵਿਧਾਇਕਾਂ ਦੀਆਂ ਤਨਖਾਹਾਂ ਚਾਰ-ਚਾਰ ਗੁਣਾਂ ਵਧਾਉਣੀਆਂ ਹਨ ਤਾਂ ਸੈਸ਼ਨ ਦਾ ਸਮਾਂ ਵੀ ਉਸੇ ਹਿਸਾਬ ਨਾਲ ਵਧਾਇਆ ਜਾਵੇ। 


Related News