ਸ਼ਰਧਾ ਭਾਵਨਾ ਨਾਲ ਮਨਾਇਆ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ

Wednesday, Jun 24, 2020 - 04:57 PM (IST)

ਅੰਮ੍ਰਿਤਸਰ (ਸੁਮਿਤ ਖੰਨਾ, ਦੀਪਕ) : ਪਹਿਲੇ ਸਿੱਖ ਰਾਜ ਦੇ ਸੰਸਥਾਪਕ ਤੇ ਸ਼ਾਸਕ ਬੰਦਾ ਸਿੰਘ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ੍ਰੀ ਹਰਿਮੰਦਰ ਸਾਹਿਬ 'ਚ ਪੂਰੀ ਸ਼ਰਦਾ ਤੇ ਸਤਕਾਰ ਨਾਲ ਮਨਾਇਆ ਗਿਆ। ਇਸ ਮੌਕੇ 'ਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ 'ਚ ਧਾਰਮਿਕ ਦੀਵਾਨ ਸਜਾਏ ਗਏ ਤੇ ਸਮਾਗਮ ਕਰਵਾਏ ਗਏ। ਇਸ ਮੌਕੇ ਢਾਡੀ ਕੀਰਤਨੀ ਜਥੇ ਤੇ ਕਥਾ ਵਾਚਕਾਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਵਿਚਾਰਾਂ ਨਾਲ ਨਿਹਾਲ ਕੀਤਾ ਗਿਆ। ਐੱਸ.ਜੀ.ਪੀ.ਸੀ ਮੈਂਬਰ ਭਾਈ ਮਨਜੀਤ ਸਿੰਘ ਨੇ ਬਾਬਾ  ਬੰਦਾ ਸਿੰਘ ਬਹਾਦਰ ਦੀ ਜੀਵਨੀ 'ਤੇ ਚਾਨਣਾ ਪਾਇਆ ਤੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰ ਸੇਧ ਲੇਣ ਲਈ ਕਿਹਾ। 

ਇਹ ਵੀ ਪੜ੍ਹੋਂ : ਛੋਟੀ ਉਮਰੇ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼ਹੀਦ ਗੁਰਬਿੰਦਰ ਸਿੰਘ ਦੇ ਨਾਮ 'ਤੇ ਰੱਖਿਆ ਸਕੂਲ ਦਾ ਨਾਂ

PunjabKesariਦੱਸ ਦੇਈਏ ਕਿ ਦਿੱਲੀ 'ਚ ਮਹਿਰੌਲੀ ਦੇ ਅਸਥਾਨ 'ਤੇ ਜੂਨ 1716 ਨੂੰ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਹੀਦੀ ਜਾਮ ਪਿਲਾਉਣ ਤੋਂ ਪਹਿਲਾਂ ਉਨ੍ਹਾਂ ਦੇ ਪੁੱਤਰ ਅਜੈ ਸਿੰਘ ਨੂੰ ਸ਼ਹੀਦ ਕੀਤਾ ਗਿਆ ਸੀ ਤੇ ਉਸ ਮਾਸੂਮ ਬੱਚੇ ਦਾ ਦਿਲ ਕੱਢ ਕੇ ਬਾਬਾ ਜੀ ਦੇ ਮੂੰਹ ਵਿੱਚ ਪਾਇਆ ਗਿਆ। ਤਸੀਹੇ ਦੇਣ ਤੋਂ ਇਲਾਵਾ ਭੱਖਦੇ ਗਰਮ ਜੰਬੂਰਾਂ ਨਾਲ ਬੰਦਾ ਸਿੰਘ ਜੀ ਦੇ ਸਰੀਰ ਤੋਂ ਮਾਸ ਨੋਚਿਆ ਗਿਆ । ਛੁਰੇ ਦੀ ਨੋਕ ਨਾਲ ਅੱਖਾਂ ਕੱਢੀਆਂ ਗਈਆਂ, ਹੱਥ-ਪੈਰ ਕੱਟ ਦਿੱਤੇ ਗਏ ਅਤੇ ਅੰਤ ਸਿਰ ਕਲਮ ਕਰ ਕੇ ਸ਼ਹੀਦ ਕਰ ਦਿੱਤਾ ਗਿਆ ਸੀ। 

ਇਹ ਵੀ ਪੜ੍ਹੋਂ :  ਟੈੱਟ ਪਾਸ ਇਹ ਕੁੜੀ ਝੋਨਾ ਲਾਉਣ ਲਈ ਮਜਬੂਰ, ਹਾਲਾਤ ਵੇਖ ਭਰ ਜਾਵੇਗਾ ਮਨ

PunjabKesari


Baljeet Kaur

Content Editor

Related News