ਸ੍ਰੀ ਅਕਾਲ ਤਖਤ ਸਾਹਿਬ ਦੇ ਬਾਹਰ ਬਾਦਲਾਂ ਦਾ ਜ਼ਬਰਦਸਤ ਵਿਰੋਧ (ਵੀਡੀਓ)

Monday, Dec 10, 2018 - 01:52 PM (IST)

ਅੰਮ੍ਰਿਤਸਰ - ਸਿੱਖ ਸਦਭਾਵਨਾ ਦਲ ਦੇ ਨੁਮਾਇੰਦਿਆਂ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਬਾਹਰ ਹੱਥਾਂ 'ਚ ਤਖਤੀਆਂ ਫੜ ਕੇ ਬਾਦਲ ਪਰਿਵਾਰ ਦੇ ਖਿਲਾਫ ਰੋਸ  ਵਿਖਾਵਾ ਕੀਤਾ। ਇਸ ਮੌਕੇ  ਸਿੱਖ ਸਦਭਾਵਨਾ ਦਲ ਦੇ ਆਗੂ ਭਾਈ ਬਲਦੇਵ ਸਿੰਘ ਵਡਾਲਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੱਤਾ ਦੇ ਨਸ਼ੇ 'ਚ ਬਾਦਲਾਂ ਨੇ ਅਜਿਹੇ ਬੱਜਰ ਗੁਨਾਹ ਕੀਤੇ ਹਨ ਜਿਨ੍ਹਾਂ ਨੂੰ ਸਿੱਖ ਕੌਮ ਕਦੇ ਵੀ ਮੁਆਫ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਲਾਮ-ਲਸ਼ਕਰ ਨਾਲ ਸੇਵਾ ਕਰਨ ਦਾ ਜੋ ਨਾਟਕ ਕਰ ਰਿਹਾ ਹੈ ਉਸ ਨੂੰ ਸਿੱਖ ਸੰਗਤ ਚੰਗੀ ਤਰ੍ਹਾਂ ਨਾਲ ਸਮਝਦੀ ਹੈ। ਭਾਈ ਵਡਾਲਾ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ-ਏ-ਕੌਮ ਦਾ ਖਿਤਾਬ ਵਾਪਸ ਲਿਆ ਜਾਵੇ ਤੇ ਅਕਾਲੀ ਦਲ ਦੇ ਪ੍ਰਭਾਵ ਹੇਠੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮੁਕਤ ਕਰਵਾਇਆ ਜਾਵੇ ਕਿਉਂਕਿ ਬਾਦਲ ਪਰਿਵਾਰ ਨੇ ਆਪਣੇ ਨਿੱਜੀ ਸਵਾਰਥਾਂ ਖਾਤਰ ਗੁਰੂ ਦੀ ਗੋਲਕ ਦੀ ਭਾਰੀ ਲੁੱਟ ਕੀਤੀ ਹੈ।


author

Baljeet Kaur

Content Editor

Related News