ਵਿਸਾਖੀ ਮੌਕੇ ਸ੍ਰੀ ਹਰਿਮੰਦਰ ਸਾਹਿਬ 'ਚ ਲੱਗੀਆਂ ਰੌਣਕਾਂ (ਵੀਡੀਓ)

Sunday, Apr 14, 2019 - 01:35 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਖਾਲਸੇ ਦੇ ਸਥਾਪਨਾ ਦਿਵਸ ਤੇ ਵਿਸਾਖੀ ਦੇ ਦਿਹਾੜੇ 'ਤੇ ਸ੍ਰੀ ਹਰਿਮੰਦਿਰ ਸਾਹਿਬ 'ਚ ਸੰਗਤ ਦੀਆਂ ਖੂਬ ਰੌਣਕਾਂ ਲੱਗੀਆਂ। ਵੱਡੀ ਗਿਣਤੀ 'ਚ ਸਿੱਖ ਸੰਗਤਾਂ ਸ੍ਰੀ ਹਰਿਮੰਦਿਰ ਸਾਹਿਬ ਮੱਥਾ ਟੇਕਣ ਲਈ ਪਹੁੰਚੀਆਂ ਤੇ ਪਵਿੱਤਰ ਸਰੋਵਰ 'ਚ ਇਸ਼ਨਾਨ ਕਰ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਸੰਗਤਾਂ ਨੇ ਗੁਰਬਾਣੀ ਦਾ ਰੂਹਾਨੀ ਕੀਰਤਨ ਸਰਵਨ ਕਰ ਮਨ ਨਿਹਾਲ ਕੀਤਾ। ਆਨੰਦ ਭਰਪੂਰ ਹੋਈਆਂ ਸੰਗਤਾਂ ਨੇ ਬਾਣੀ ਤੇ ਬਾਣੇ ਨਾਲ 
ਜੁੜਣ ਦਾ ਸੰਦੇਸ਼ ਦਿੱਤਾ। 

ਪੰਜਾਬੀ ਸੱਭਿਆਚਾਰਕ ਦੇ ਨਾਲ-ਨਾਲ ਵਿਸਾਖੀ ਦਾ ਦਿਨ ਸਿੱਖ ਇਤਿਹਾਸ 'ਚ ਵੱਡੀ ਮਹੱਤਤਾ ਰੱਖਦਾ ਹੈ। ਇਸ ਦਿਨ 10ਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅੰਮ੍ਰਿਤ ਛਕਾ ਕੇ 5 ਪਿਆਰੇ ਸਾਜ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ।


author

Baljeet Kaur

Content Editor

Related News