ਇਕ ਕੇਲੇ ਕਾਰਨ ਹੋਈ ਖੂਨੀ ਜੰਗ, ਵਹਿਸ਼ੀਪੁਣੇ ਦੀਆਂ ਟੱਪੀਆਂ ਹੱਦਾਂ (ਵੀਡੀਓ)
Thursday, Jun 18, 2020 - 11:48 AM (IST)
ਅੰਮ੍ਰਿਤਸਰ (ਸੁਮਿਤ ਖੰਨਾ) : ਇਕ ਕੇਲੇ ਨੂੰ ਲੈ ਕੇ ਹੋਏ ਖੂਨ ਖਰਾਬੇ ਦੀ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ, ਜਿਸ 'ਚ ਵਹਿਸ਼ੀਪੁਣੇ ਦੀਆਂ ਸਾਰੀਆਂ ਹੱਦਾਂ ਟੱਪੀਆਂ ਗਈਆਂ। ਦਰਅਸਲ, ਇਹ ਵੀਡੀਓ ਅੰਮ੍ਰਿਤਸਰ ਦੀ ਹੈ, ਜਿਥੇ ਇਕ ਬੱਕਰੀ ਨੇ ਰੇਹੜੀ ਤੋਂ ਕੇਲਾ ਖਾ ਲਿਆ ਤਾਂ ਰਹੇੜੀ ਵਾਲੇ ਨੇ ਬੱਕਰੀ ਤੇ ਉਸ ਦੇ ਮਾਲਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਪਹਿਲਾਂ ਉਸ ਨੇ ਬੱਕਰੀ ਨੂੰ ਬੇਰਹਿਮੀ ਨਾਲ ਕੁੱਟਿਆਂ ਫਿਰ ਉਸ ਦੇ ਮਾਲਕ ਸਮੇਤ ਪੂਰੇ ਪਰਿਵਾਰ ਦੀ ਕੁੱਟਮਾਰ ਕੀਤੀ।
ਇਹ ਵੀ ਪੜ੍ਹੋਂ : ਪ੍ਰੇਮੀ ਦੀ ਘਿਨੌਣੀ ਕਰਤੂਤ, 14 ਸਾਲਾ ਪ੍ਰੇਮਿਕਾ ਨਾਲ ਪਹਿਲਾਂ ਖੁਦ ਮਿਟਾਈ ਹਵਸ ਫਿਰ ਦੋਸਤਾਂ ਅੱਗੇ ਪਰੋਸਿਆ
ਇਸ ਸਬੰਧੀ ਜਾਣਕਾਰੀ ਦਿੰਦਿਆ ਬੱਕਰੀ ਮਾਲਕ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਜੂਸ ਵਾਲੀ ਰੇਹੜੀ ਤੋਂ ਬੱਕਰੀ ਨੇ ਕੇਲਾ ਖਾ ਲਿਆ ਸੀ। ਉਸ ਸਮੇਂ ਤਾਂ ਸਾਰਾ ਮਾਮਲਾ ਸੁਲਝ ਗਿਆ ਸੀ ਪਰ ਬੀਤੇ ਦਿਨ ਫਿਰ ਜਦੋਂ ਮੇਰਾ ਚਾਚਾ ਬੱਕਰੀਆਂ ਨੂੰ ਚਾਰਾ ਪਾਉਣ ਗਿਆ ਤਾਂ ਉਥੇ ਮੌਜੂਦ ਰੇਹੜੀ ਵਾਲੇ ਸਮੇਤ ਕੁਝ ਹੋਰ ਲੋਕਾਂ ਨੇ ਉਨ੍ਹਾਂ ਦੀ ਬੇਹਰਿਮੀ ਨਾਲ ਕੁੱਟਮਾਰ ਕੀਤੀ। ਇਸ ਦੌਰਾਨ ਜਦੋਂ ਅਸੀਂ ਉਨ੍ਹਾਂ ਨੂੰ ਬਚਾਉਣ ਗਏ ਤਾਂ ਸਾਡੀ ਵੀ ਉਨ੍ਹਾਂ ਨੇ ਕੁੱਟਮਾਰ ਕੀਤੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਸੀਂ ਪੁਲਸ ਨੂੰ ਵੀ ਸੂਚਿਤ ਕੀਤਾ ਪਰ ਉਹ ਮੌਕੇ 'ਤੇ ਨਹੀਂ ਪੁੱਜੀ। ਉਨ੍ਹਾਂ ਨੇ ਪੁਲਸ ਨੂੰ ਗੁਹਾਰ ਲਗਾਈ ਕੀਤੀ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋਂ : ਸ੍ਰੀ ਹਰਿਮੰਦਰ ਸਾਹਿਬ 'ਚ ਨੇੜੇ-ਤੇੜੇ ਦੇ ਸ਼ਹਿਰਾਂ ਤੋਂ ਹੀ ਦਰਸ਼ਨਾਂ ਲਈ ਆ ਰਹੀਆਂ ਹਨ ਸੰਗਤਾਂ