ਅੰਮ੍ਰਿਤਸਰ ’ਚ ਐਸ਼ਪ੍ਰਸਤੀ ਲਈ ਬੈਂਕਾਂ ਲੁੱਟਣ ਵਾਲੇ ਗਿਰੋਹ ਦਾ ਪਰਦਾਫਾਸ਼, ਮਾਸਟਰਮਾਈਂਡ ਕੁੜੀ ਵੀ ਗ੍ਰਿਫ਼ਤਾਰ (ਤਸਵੀਰਾਂ)

02/23/2022 3:48:21 PM

ਅੰਮ੍ਰਿਤਸਰ (ਸੁਮਿਤ, ਸਾਗਰ) : ਅੰਮ੍ਰਿਤਸਰ ਦਿਹਾਤੀ ਥਾਣੇ ਦੀ ਪੁਲਸ ਦੇ ਹੱਥ ਅੱਜ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ, ਜਦੋਂ ਪੁਲਸ ਨੇ ਅੰਮ੍ਰਿਤਸਰ, ਤਰਨਤਾਰਨ, ਬਟਾਲਾ ਅਤੇ ਮਜੀਠਾ ਖੇਤਰ ’ਚ ਬੈਂਕਾਂ ਲੁੱਟਣ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 8 ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਵਿੱਚ ਕਾਜਲ ਨਾਂ ਦੀ ਇਕ ਜਨਾਨੀ ਵੀ ਸ਼ਾਮਲ ਹੈ। 

ਪੜ੍ਹੋ ਇਹ ਵੀ ਖ਼ਬਰ - ਮੋਗਾ ’ਚ ਵੱਡੀ ਵਾਰਦਾਤ: ਸੜਕ ਕਿਨਾਰੇ ਬੈਠੀ ਕੁੜੀ ਅਗਵਾ, CCTV ’ਚ ਕੈਦ ਹੋਈ ਪੂਰੀ ਘਟਨਾ

ਪੁਲਸ ਨੇ ਮੁਲਜ਼ਮਾਂ ਤੋਂ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਮੌਕੇ ਲੁੱਟੇ ਹੋਏ 28 ਲੱਖ ਰੁਪਏ ਵੀ ਬਰਾਮਦ ਕਰ  ਲਏ। ਇਸ ਦੇ ਇਲਾਵਾ ਸਾਰੇ ਮੁਲਜ਼ਮਾਂ ਤੋਂ ਪੁਲਸ ਨੇ 4 ਪਿਸਤੌਲ, 4 ਤੇਜ਼ਧਾਰ ਦਾਤਰ, 2 ਬਾਈਕ ਅਤੇ ਇਕ ਕਾਰ ਵੀ ਬਰਾਮਦ ਕੀਤੀ ਹੈ।

ਪੜ੍ਹੋ ਇਹ ਵੀ ਖ਼ਬਰ - ਦੇਸੀ ਗੁੜ ਤਿਆਰ ਕਰ 1.50 ਲੱਖ ਰੁਪਏ ਮਹੀਨਾ ਕਮਾ ਰਿਹੈ ਗੁਰਦਾਸਪੁਰ ਦਾ ਇਹ ਕਿਸਾਨ (ਤਸਵੀਰਾਂ)

ਇਸ ਘਟਨਾ ਦੇ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ ਨੇ ਦੱਸਿਆ ਕਿ ਉਕਤ ਗਿਰੋਹ ਦੇ ਮੈਂਬਰ ਪਿਛਲੇ ਢਾਈ ਮਹੀਨਿਆਂ ਤੋਂ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ। ਉਕਤ ਮੁਲਜ਼ਮਾਂ ਨੇ ਲੁੱਟ ਦੀਆਂ 8 ਵਾਰਦਾਤਾਂ ਨੂੰ ਅੰਜ਼ਾਮ ਦਿੱਤਾ। ਪੈਸੇ ਦੀ ਜ਼ਿਆਦਾ ਬਰਾਮਦੀ ਹੋਣ ਕਰਕੇ ਉਕਤ ਗਿਰੋਹ ਦੇ ਮੈਂਬਰ ਬੈਕਾਂ ਨੂੰ ਹੀ ਆਪਣਾ ਨਿਸ਼ਾਨਾ ਬਣਾਉਂਦੇ ਰਹੇ ਹਨ। 

ਪੜ੍ਹੋ ਇਹ ਵੀ ਖ਼ਬਰ - ਚੋਣਾਂ ਵਾਲੇ ਦਿਨ ਵੱਡੀ ਵਾਰਦਾਤ: ਨਸ਼ੇੜੀ ਵਿਅਕਤੀ ਨੇ ਪੁਜਾਰੀ ਦਾ ਰਾਡ ਮਾਰ ਕੀਤਾ ਕਤਲ

ਐੱਸ.ਐੱਸ.ਪੀ ਦਿਹਾਤੀ ਦੀਪਕ ਹਿਲੋਰੀ ਨੇ ਦੱਸਿਆ ਕਿ ਇਸ ਗਿਰੋਹ ਦੀ ਮਾਸਟਰਮਾਈਂਡ ਕਾਜਲ ਨਾਂ ਦੀ ਕੁੜੀ ਹੈ, ਜੋ ਵਾਰਦਾਤਾਂ ਨੂੰ ਅੰਜ਼ਾਮ ਦੇਣ ਦੀਆਂ ਯੋਜਨਾਵਾਂ ਬਣਾਉਦੀ ਸੀ। ਕੁੜੀ ਕੋਲ ਬਹੁਤ ਸਾਰੇ ਸੋਨੇ ਦੇ ਗਹਿਣੇ ਵੀ ਬਰਾਮਦ ਹੋਏ ਹਨ। ਪੁਲਸ ਵਲੋਂ ਫੜੇ ਗਏ ਮੁਲਜ਼ਮਾਂ ਦੀ ਪਛਾਣ ਵਿੱਕੀ, ਸੋਨੂੰ, ਗੌਰਵ, ਵਿਜੇ, ਸੰਦੀਪ, ਕਾਕਾ, ਗਿੰਦਾ ਅਤੇ ਕਾਜਲ ਵਜੋਂ ਹੋਈ ਹੈ।

ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ: ਪਹਿਲਾਂ ਟਰੈਕਟਰ ਹੇਠ ਦਿੱਤਾ, ਫਿਰ ਦਾਤਰ ਮਾਰ-ਮਾਰ ਕੀਤਾ ਵੱਡੇ ਭਰਾ ਦਾ ਕਤਲ


 

rajwinder kaur

This news is Content Editor rajwinder kaur