ਭਗਵੰਤ ਮਾਨ 'ਆਪ' ਦਾ ਸ਼ਰਾਬੀ ਸ਼ੇਰ : ਮਜੀਠੀਆ (ਵੀਡੀਓ)

Monday, Jan 21, 2019 - 05:19 PM (IST)

ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਸਾਂਸਦ ਭਗਵੰਤ ਮਾਨ ਵਲੋਂ ਸ਼ਰਾਬ ਛੱਡਣ ਦੇ ਐਲਾਨ ਤੋਂ ਬਾਅਦ ਵਿਰੋਧੀ ਧਿਰਾਂ ਨੇ ਉਨ੍ਹਾਂ ਨੂੰ ਲੰਮੇ ਹੱਥੀਂ ਲਿਆ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ 'ਆਪ' ਦਾ ਸ਼ਰਾਬੀ ਸ਼ੇਰ ਹੈ, ਜਿਸ ਨੂੰ ਦੇਖਣ ਲਈ ਲੋਕ ਆਉਂਦੇ ਹਨ। ਉਨ੍ਹਾਂ ਕਿਹਾ ਕਿ ਸ਼ਰਾਬ ਦੇ ਦੁੱਖੋਂ ਹੀ ਤਾਂ ਪਰਿਵਾਰ ਵਲੋਂ ਉਸ ਨੂੰ ਛੱਡ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਕੇਜਰੀਵਾਲ 'ਤੇ ਵੀ ਕੋਈ ਭਰੋਸਾ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਹ ਮਿੰਟਾਂ 'ਚ ਹੀ ਯੂ-ਟਰਨ ਲੈ ਲੈਂਦੇ ਹਨ। ਇਸ ਉਪਰੰਤ ਉਨ੍ਹਾਂ ਨੇ ਕਾਂਗਰਸ ਖਿਲਾਫ ਬੋਲਦਿਆਂ ਕਿਹਾ ਕਿ ਅਖੌਤੀ ਨਵੇਂ ਦਲਾਂ ਨੂੰ ਕਾਂਗਰਸ ਫੰਡਿੰਗ ਕਰ ਰਹੀ ਹੈ ਤੇ ਸੁਖਪਾਲ ਖਹਿਰਾ ਵੀ ਕਾਂਗਰਸ ਦੀਆਂ ਉਂਗਲਾਂ 'ਤੇ ਹੀ ਖੇਡ ਰਿਹਾ ਹੈ। 

ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਮਜੀਠੀਆ ਵਲੋਂ ਅਕਾਲੀ ਵਰਕਰਾਂ ਨਾਲ ਅੱਜ ਗੁਰੂ ਕਾ ਬਾਗ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਵਰਕਰਾਂ ਨੂੰ ਆ ਰਹੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਲਈ ਲਾਮਬੰਦ ਕੀਤਾ।


author

Baljeet Kaur

Content Editor

Related News