ਕੇਂਦਰ ਸਰਕਾਰ ਵਲੋਂ ਸਿੱਖ ਬੰਦੀਆਂ ਦੀ ਰਿਹਾਈ ਦੇ ਐਲਾਨ ਦਾ ਲੌਂਗੋਵਾਲ ਵਲੋਂ ਸਵਾਗਤ

Monday, Sep 30, 2019 - 10:16 AM (IST)

ਕੇਂਦਰ ਸਰਕਾਰ ਵਲੋਂ ਸਿੱਖ ਬੰਦੀਆਂ ਦੀ ਰਿਹਾਈ ਦੇ ਐਲਾਨ ਦਾ ਲੌਂਗੋਵਾਲ ਵਲੋਂ ਸਵਾਗਤ

ਅੰਮ੍ਰਿਤਸਰ, ਨਾਭਾ (ਦੀਪਕ, ਰਾਹੁਲ ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਸਰਕਾਰ ਵਲੋਂ 8 ਸਿੱਖ ਬੰਦੀਆਂ ਦੀ ਰਿਹਾਈ ਅਤੇ ਇਕ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ 'ਚ ਤਬਦੀਲ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਦਾ ਇਹ ਇਕ ਮਾਨਵਵਾਦੀ ਫੈਸਲਾ ਹੈ, ਜਿਸ ਲਈ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਧੰਨਵਾਦੀ ਹਨ। ਪਿਛਲੇ 3 ਦਹਾਕਿਆਂ ਤੋਂ ਉਮਰ ਦਾ ਅਹਿਮ ਪੜਾਅ ਜੇਲਾਂ 'ਚ ਕੱਟ ਚੁੱਕੇ ਇਨ੍ਹਾਂ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਸਦਾ ਆਵਾਜ਼ ਉਠਾਉਂਦੀ ਰਹੀ ਹੈ। ਸਿੱਖ ਜਗਤ ਦੀ ਚਿਰੋਕਣੀ ਮੰਗ ਨੂੰ ਸਵੀਕਾਰ ਕਰਦਿਆਂ ਸਰਕਾਰ ਦਾ ਫੈਸਲਾ ਸਵਾਗਤਯੋਗ ਹੈ। ਇਸ ਦੇ ਨਾਲ ਹੀ ਭਾਈ ਲੌਂਗੋਵਾਲ ਨੇ ਬਾਕੀ ਰਹਿੰਦੇ ਬੰਦੀਆਂ ਦੇ ਮਾਮਲੇ 'ਤੇ ਗੌਰ ਕਰਨ ਵੀ ਮੰਗ ਕੀਤੀ।

ਦੱਸ ਦੇਈਏ ਕਿ ਗੋਬਿੰਦ ਸਿੰਘ ਲੌਂਗੋਵਾਲ ਅੱਜ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਨਾਭਾ ਪਹੁੰਚੇ ਹੋਏ ਹਨ, ਜਿੱਥੇ ਉਨ੍ਹਾਂ ਨੇ ਭਾਰਤ ਸਰਕਾਰ ਵਲੋਂ ਸਿੱਖ ਬੰਦੀਆਂ ਦੀ ਰਿਹਾਈ ਤੇ 1 ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ 'ਚ ਤਬਦੀਲ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ।


author

rajwinder kaur

Content Editor

Related News