ਸ਼ਰਧਾ-ਭਾਵਨਾ ਨਾਲ ਮਨਾਇਆ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ (ਵੀਡੀਓ)

Tuesday, Jul 09, 2019 - 04:08 PM (IST)

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦੀਵਾਨ ਹਾਲ ਗੁਰਦੁਆਰਾ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਰਾਗੀ ਤੇ ਢਾਡੀ ਜਥਿਆਂ ਨੇ ਕਥਾ-ਕੀਰਤਨ ਤੇ ਵਾਰਾਂ ਗਾਈਆਂ ਤੇ ਸੰਗਤਾਂ ਨੂੰ ਸਿੱਖੀ ਨਾਲ ਜੁੜਣ ਲਈ ਪ੍ਰੇਰਿਆ।

PunjabKesari

ਸਮਾਗਮ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਈ ਅਧਿਕਾਰੀ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂ ਮੌਜੂਦ ਸਨ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਐਸ.ਜੀ.ਪੀ.ਸੀ. ਅਧਿਕਾਰੀ ਨੇ ਭਾਈ ਮਨੀ ਸਿੰਘ ਜੀ ਵੱਲੋਂ ਸੱਚ ਅਤੇ ਧਰਮ ਦੀ ਲੜਾਈ ਲਈ ਦਿੱਤੀਆਂ ਗਈਆਂ ਕੁਰਬਾਨੀਆਂ ਦੇ ਬਾਰੇ ਵਿਚ ਜਾਣਕਾਰੀ ਦਿੱਤੀ। ਇਸ ਮੌਕੇ ਵੱਡੀ ਗਿਣਤੀ 'ਚ ਸਿੱਖ ਸੰਗਤਾਂ ਨੇ ਇਸ ਧਾਰਮਿਕ ਸਮਾਗਮ 'ਚ ਹਾਜ਼ਰੀ ਲਗਵਾਈ ਤੇ ਸਿੱਖ ਧਰਮ ਦੇ ਮਹਾਨ ਵਿਰਸੇ ਦੀ ਸਾਂਝ ਪਾਈ। ਭਾਈ ਮਨੀ ਸਿੰਘ ਜੀ ਨੂੰ ਦਿੱਲੀ ਵਿਖੇ ਬੰਦ-ਬੰਦ ਕੱਟ ਕੇ ਸ਼ਹੀਦ ਕਰ ਦਿੱਤਾ ਗਿਆ ਸੀ।

PunjabKesari


author

cherry

Content Editor

Related News