ਹੜ੍ਹ ਪੀੜਤਾਂ ਦੀ ਮਦਦ ਲਈ ਐੱਸ.ਜੀ.ਪੀ.ਸੀ. ਨੇ ਵਧਾਇਆ ਹੱਥ, ਕੀਤੇ ਖਾਸ ਪ੍ਰਬੰਧ

08/19/2019 11:19:10 AM

ਅੰਮ੍ਰਿਤਸਰ (ਸੁਮਿਤ ਖੰਨਾ) : ਭਾਰੀ ਬਾਰਿਸ਼ ਕਾਰਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ ਵਧਣ ’ਤੇ ਜਾਰੀ ਅਲਰਟ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਵੱਲੋਂ ਲੋਕਾਂ ਦੀ ਮਦਦ ਲਈ ਪ੍ਰਬੰਧ ਕੀਤੇ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ’ਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਸੰਗਤ ਦੀ ਰਿਹਾਇਸ਼ ਤੇ ਲੰਗਰ ਆਦਿ ਦੇ ਪ੍ਰਬੰਧਾਂ ਲਈ ਤਿਆਰ ਰਹਿਣ ਨੂੰ ਕਿਹਾ ਜਾ ਰਿਹਾ ਹੈ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਨੁਸਾਰ ਬਾਰਿਸ਼ ਕਾਰਨ ਪੰਜਾਬ ਦੇ ਕੁਝ ਇਲਾਕਿਆਂ ’ਚ ਸਰਕਾਰ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਕਾਰਨ ਪ੍ਰਧਾਨ ਭਾਈ ਲੌਂਗੋਵਾਲ ਨੇ ਸੰਗਤ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਕਿਹਾ ਹੈ। ਭਾਖੜਾ ਡੈਮ ਦਾ ਪਾਣੀ ਛੱਡਣ ਦੀ ਸਥਿਤੀ ’ਚ ਸਰਕਾਰ ਨੇ ਸਤਲੁਜ ’ਚ ਪਾਣੀ ਵਧਣ ਕਾਰਨ ਜਲੰਧਰ ਤੇ ਫਿਰੋਜ਼ਪੁਰ ਦੇ ਲੋਕਾਂ ਨੂੰ ਸੁਚੇਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਲੋੜ ਪੈਣ ’ਤੇ ਲੋਕਾਂ ਦੀ ਮਦਦ ਲਈ ਤਿਆਰ ਹੈ। ਲੰਗਰ ਤੇ ਰਿਹਾਇਸ਼ ਦੇ ਪ੍ਰਬੰਧਾਂ ਲਈ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਕਿਹਾ ਜਾ ਰਿਹਾ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਲੋੜ ਪੈਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਨਾਲ ਸੰਪਰਕ ਕੀਤਾ ਜਾਵੇ।

Baljeet Kaur

This news is Content Editor Baljeet Kaur