ਭਾਰਤ ਬੰਦ ਦਾ ਅੰਮ੍ਰਿਤਸਰ 'ਚ ਦਿੱਸਿਆ ਅਸਰ, ਪੁਲਸ ਵਲੋਂ ਕੀਤੇ ਗਏ ਪੁਖ਼ਤਾ ਪ੍ਰਬੰਧ (ਤਸਵੀਰਾਂ)

12/08/2020 1:37:32 PM

ਅੰਮ੍ਰਿਤਸਰ (ਸੁਮਿਤ ਖੰਨਾ) :  ਕਿਸਾਨ ਜਥੇਬੰਦੀਆਂ ਵਲੋਂ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦਾ ਅਸਰ ਅੰਮ੍ਰਿਤਸਰ ਜ਼ਿਲ੍ਹੇ 'ਚ ਵੇਖਣ ਨੂੰ ਮਿਲ ਰਿਹਾ ਹੈ। ਅੰਮ੍ਰਿਤਸਰ ਦੇ ਵਿਰਾਸਤੀ ਮਾਰਗ 'ਤੇ ਸਥਿਤ ਸਾਰੀਆਂ ਦੁਕਾਨਾਂ ਨੂੰ ਦੁਕਾਨਦਾਰਾਂ ਵਲੋਂ ਬੰਦ ਰੱਖਿਆ ਗਿਆ ਹੈ। ਇਸ ਦੇ ਚੱਲਦਿਆਂ ਪੁਲਸ ਵਲੋਂ ਸੁਰੱਖਿਆ ਦੇ ਵੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। 
ਇਸ ਸਬੰਧੀ ਗੱਲਬਾਤ ਕਰਦਿਆ ਡੀ.ਸੀ.ਪੀ. ਨੇ ਦੱਸਿਆ ਕਿ ਬੰਦ ਦੇ ਮੱਦੇਨਜ਼ਰ ਪੂਰੇ ਜ਼ਿਲ੍ਹੇ 'ਚ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹਰ ਇਲਾਕੇ 'ਚ ਪੁਲਸ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਾਹੌਲ ਨੂੰ ਸ਼ਾਂਤਮਾਈ ਬਣਾਈ ਰੱਖਣ ਤੇ ਜੇ ਕਿਸੇ ਨੂੰ ਕੋਈ ਵੀ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਸਾਡੇ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਲੋਂ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ: ਸ਼ਿਵ ਸੈਨਾ ਆਗੂ ਦੀਆਂ ਅਸ਼ਲੀਲ ਹਰਕਤਾਂ ਤੋਂ ਪਰੇਸ਼ਾਨ ਬੱਚਾ ਨਿਕਲਿਆ ਖ਼ੁਦਕੁਸ਼ੀ ਕਰਨ, ਮਾਂ ਨਾਲ ਸਨ ਨਾਜਾਇਜ਼ ਸਬੰਧ

ਗੁਰੂ ਘਰ ਦੇ ਦਰਸ਼ਨ ਕਰਨ ਪੁੱਜੇ ਸ਼ਰਧਾਲੂਆਂ ਨੇ ਕਿਹਾ ਕਿ ਕਿਸਾਨਾਂ ਵਲੋਂ ਅੱਜ ਦਿੱਤੇ ਗਏ ਬੰਦ ਦੇ ਸੱਦੇ ਦਾ ਉਹ ਸਮਰਥਨ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਤੇ ਖੜ੍ਹੇ ਰਹਿਣਗੇ। ਮੋਦੀ ਸਰਕਾਰ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ: ਦੁਨੀਆ ਨੂੰ ਅਲਵਿਦਾ ਆਖ਼ਣ ਤੋਂ ਪਹਿਲਾਂ 40 ਦਿਨਾਂ ਦੀ ਮਾਸੂਮ ਬੱਚੀ ਨੌਜਵਾਨ ਨੂੰ ਦੇ ਗਈ ਜ਼ਿੰਦਗੀ

ਇਥੇ ਦੱਸ ਦੇਈਏ ਕਿ ਕਿਸਾਨਾਂ ਦਾ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਜਾਰੀ ਹੈ। ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨਾਂ ਦੇ ਪ੍ਰਦਰਸ਼ਨ ਦਾ ਅੱਜ 13ਵਾਂ ਦਿਨ ਹੈ। ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਅੜੇ ਹੋਏ ਹਨ, ਜਿਸ ਲਈ ਅੱਜ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ। ਕਿਸਾਨਾਂ ਨੂੰ ਹੁਣ ਸਿਆਸੀ ਦਲਾਂ, ਫਿਲਮੀ ਹਸਤੀਆਂ, ਕਲਾਕਾਰਾਂ ਸਮੇਤ ਸਮਾਜ ਦੇ ਵੱਖ-ਵੱਖ ਤਬਕਿਆਂ ਦਾ ਸਾਥ ਮਿਲ ਰਿਹਾ ਹੈ। ਸਿੰਘੂ ਸਰਹੱਦ 'ਤੇ ਹਜ਼ਾਰਾਂ ਦੀ ਗਿਣਤੀ 'ਚ ਕਿਸਾਨ ਡਟੇ ਹੋਏ ਹਨ। ਇਸ ਦੇ ਨਾਲ ਹੀ ਸਰਹੱਦ 'ਤੇ ਭਾਰੀ ਪੁਲਸ ਫ਼ੋਰਸ ਤਾਇਨਾਤ ਕੀਤੀ ਗਈ ਹੈ। ਕੜਾਕੇ ਦੀ ਠੰਡ 'ਚ ਕਿਸਾਨ ਦਿੱਲੀ ਦੀਆਂ ਸੜਕਾਂ 'ਤੇ ਡਟੇ ਹਨ। 

Baljeet Kaur

This news is Content Editor Baljeet Kaur