ਹਰਸਿਮਰਤ ਬਾਦਲ ਦੀ ਮੋਦੀ ਨੂੰ ਨਸੀਹਤ,ਕਿਹਾ- ਲੋਕਤੰਤਰ ’ਚ ਜਨਤਾ ਦਾ ਫ਼ੈਸਲਾ ਸਰਵਉੱਚ

12/30/2020 3:50:12 PM

ਅੰਮ੍ਰਿਤਸਰ (ਬਿਊਰੋ) : ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ 3 ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ’ਚ ਇਕ ਮਹੀਨੇ ਤੋਂ ਕਿਸਾਨ ਸਿੰਘੂ ਬਾਰਡਰ ’ਤੇ ਡਟੇ ਹੋਏ ਹਨ ਅਤੇ ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਛੱਡਣ ਨੂੰ ਤਿਆਰ ਨਹੀਂ ਹੈ। ਇਸ ਮਾਮਲੇ ’ਤੇ ਸਾਬਕਾ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਸੀਹਤ ਦਿੱਤੀ ਹੈ। ਉਨ੍ਹਾਂ ਟਵੀਟ ਕਰਦਿਆ ਲਿਆ ਕਿ ਪ੍ਰਧਾਨ ਮੰਤਰੀ ਨੂੰ ਅੰਦੋਲਨਕਾਰੀ ਕਿਸਾਨਾਂ ਦੀ ਗੱਲ ਮੰਨ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ’ਚ ਜਨਤਾ ਦਾ ਫ਼ੈਸਲਾ ਹੀ ਸਰਵਉੱਚ ਹੁੰਦਾ ਹੈ। ਹਜ਼ਾਰਾ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਤੁਹਾਡੇ ਦਰਵਾਜ਼ੇ ’ਤੇ ਬੈਠੇ ਹਨ, ਉਨ੍ਹਾਂ ਨੂੰ ਲੰਮੇਂ ਸਮੇਂ ਤੱਕ ਤਕਲੀਫ਼ ’ਚ ਨਹੀਂ ਰੱਖਣਾ ਚਾਹੀਦਾ। 

ਇਹ ਵੀ ਪੜ੍ਹੋ : ਸੁਖਬੀਰ ਬਾਦਲ ਦੀ ਭਾਜਪਾ ਨੂੰ ਚੁਣੌਤੀ,ਖੇਤੀ ਬਿੱਲਾਂ ’ਤੇ ਹਰਸਿਮਰਤ ਦੇ ਦਿਖਾਓ ਹਸਤਾਖ਼ਰ
ਹਰਸਿਮਰਤ ਬਾਦਲ ਨੇ ਕਿਹਾ ਕਿ ਜੇਕਰ ਮੋਦੀ ਸਰਕਾਰ ਨੇ ਇਨ੍ਹਾਂ ਖ਼ੇਤੀ ਕਾਨੂੰਨਾਂ ਨੂੰ ਪਾਸ ਦੀਆਂ ਚਿਤਾਵਨੀਆਂ ਵੱਲ ਧਿਆਨ ਦਿੱਤਾ ਹੁੰਦਾ ਤਾਂ ਇਸ ਅੰਦੋਲਨ ਨੂੰ ਟਾਲਿਆ ਜਾ ਸਕਦਾ ਸੀ। ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਨੇ ਭਾਰਤ ਦਾ ਦਿਲ ਜਿੱਤ ਲਿਆ ਹੈ ਤੇ ਇਹ ਦੁਨੀਆ ਲਈ ਮਿਸਾਲ ਬਣ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਹੋਰ ਬੈਠਕਾਂ ਦੀ ਖਿੱਚੋਤਾਣ ਦੇ ਭਰਮ ਜਾਲ ’ਚ ਨਾ ਪੈਣ ਸਗੋਂ ਸਿੱਧਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲ ਕਰਨ। 

ਇਹ ਵੀ ਪੜ੍ਹੋ : ਕਿਸਾਨੀ ਸੰਘਰਸ਼ ’ਤੇ ਸੁਖਬੀਰ ਬਾਦਲ ਦਾ ਬਿਆਨ, ਕਿਹਾ ਪ੍ਰਧਾਨ ਮੰਤਰੀ ਨੇ ਸਭ ਤੋਂ ਵੱਡੇ ਗੁਨਾਹਗਾਰ

Baljeet Kaur

This news is Content Editor Baljeet Kaur