ਵੱਡੀ ਵਾਰਦਾਤ : ਦੋਸਤ ਦਾ ਜਨਮ ਦਿਨ ਮਨਾਉਣ ਅੰਮ੍ਰਿਤਸਰ ਗਏ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆਂ (ਵੀਡੀਓ)

Tuesday, Nov 30, 2021 - 03:17 PM (IST)

ਅੰਮ੍ਰਿਤਸਰ (ਸੁਮਿਤ) - ਅੰਮ੍ਰਿਤਸਰ ਦੇ ਝਬਾਲ ਰੋਡ ਇਲਾਕੇ ’ਚ ਪੈਂਦੇ ਆਨੰਦ ਵਿਹਾਰ ’ਚ ਬੀਤੀ ਰਾਤ ਇਕ ਜਨਮ ਦਿਨ ਦੀ ਪਾਰਟੀ ਉਸ ਸਮੇਂ ਖ਼ੂਨੀ ਪਾਰਟੀ ਬਣ ਗਈ, ਜਦੋਂ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਸੋਰਭ ਵਜੋਂ ਹੋਈ ਹੈ, ਜੋ ਹੁਸ਼ਿਆਰਪੁਰ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਦੋਸਤ ਦੇ ਜਨਮ ਦਿਨ ਦੀ ਖੁਸ਼ੀ ਦਾ ਜਸ਼ਨ ਮਨਾਉਣ ਲਈ ਦੋਸਤਾਂ ਨਾਲ ਪਾਰਟੀ ਕਰਨ ਅੰਮ੍ਰਿਤਸਰ ਗਏ ਮ੍ਰਿਤਕ ਨੌਜਵਾਨ ਨੇ ਕਦੇ ਸੋਚਿਆ ਵੀ ਨਹੀਂ ਹੋਵੇਗਾ ਕਿ ਉਥੇ ਉਸ ਦਾ ਇਸ ਤਰ੍ਹਾਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਜਾਵੇਗਾ। ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ : ਦੋਸਤ ਦਾ ਜਨਮ ਦਿਨ ਮਨਾਉਣ ਅੰਮ੍ਰਿਤਸਰ ਗਏ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆਂ (ਵੀਡੀਓ)

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੀ ਭੈਣ ਨੇ ਦੱਸਿਆ ਕਿ ਉਸ ਦਾ ਭਰਾ ਸੌਰਭ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ। ਉਸ ਦੇ ਦੋਸਤਾਂ ਨੇ ਜਨਮ ਦਿਨ ਮਨਾਉਣ ਲਈ ਉਸ ਨੂੰ ਅੰਮ੍ਰਿਤਸਰ ਬੁਲਾਇਆ ਸੀ। ਇਸ ਦੇ ਇਕ ਦੋਸਤ ਵਿਵੇਕ ਨੇ ਮ੍ਰਿਤਕ ਨੂੰ ਇਹ ਕਿਹਾ ਕਿ ਜੇਕਰ ਉਹ ਉਸ ਨੂੰ ਬੁਲਾਵੇ ਤਾਂ ਆਵੇ, ਕਿਸੇ ਹੋਰ ’ਤੇ ਕਹਿਣ ’ਤੇ ਨਾ ਆਵੇ। ਭੈਣ ਨੇ ਦੱਸਿਆ ਕਿ ਕੇਟ ਕੱਟਣ ਤੋਂ ਬਾਅਦ ਉਸ ਦੇ ਦੋਸਤਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਸ ਦੇ ਭਰਾ ਦੇ 3 ਗੋਲੀਆਂ ਲੱਗੀਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪਾਰਟੀ ’ਚ ਵੱਡੀ ਗਿਣਤੀ ’ਚ ਫਾਇਰਿੰਗ ਕੀਤੀ ਗਈ ਹੈ।

ਪੜ੍ਹੋ ਇਹ ਵੀ ਖ਼ਬਰ - ਤਪਾ ਮੰਡੀ : ਪ੍ਰੇਮ ਸੰਬੰਧਾਂ ‘ਚ ਅੜਿੱਕਾ ਬਣੀ ‘ਪਤਨੀ’ ਨੂੰ ਪਤੀ ਨੇ ਪਰਿਵਾਰ ਨਾਲ ਮਿਲ ਉਤਾਰਿਆ ਮੌਤ ਦੇ ਘਾਟ

ਪੁਲਸ ਨੇ ਦੱਸਿਆ ਕਿ ਉਨ੍ਹਾਂ ਨੂੰ ਜਦੋਂ ਇਸ ਘਟਨਾ ਦੀ ਸੂਚਨਾ ਮਿਲੀ ਤਾਂ ਉਥੇ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਨੇ ਕੁਝ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ ਹੈ। ਇਸ ਘਟਨਾ ਦੀ ਬਾਰੀਕੀ ਨਾਲ ਜਾਂਚ ਕਰਨ ਲਈ ਪੁਲਸ ਵਲੋਂ ਉਥੇ ਲੱਗੇ ਸੀ.ਸੀ.ਟੀ.ਵੀ ਕੈਮਰੇ ਦੀ ਜਾਂਚ ਕੀਤੀ ਜਾਵੇਗੀ। 

ਪੜ੍ਹੋ ਇਹ ਵੀ ਖ਼ਬਰ - ਖ਼ੁਸ਼ਖ਼ਬਰੀ : CM ਚੰਨੀ ਨੇ ਸਿੱਖਿਆ ਵਿਭਾਗ ’ਚ 10,000 ਤੋਂ ਵੱਧ ਭਰਤੀਆਂ ਕਰਨ ਦਾ ਕੀਤਾ ਐਲਾਨ 


author

rajwinder kaur

Content Editor

Related News