ਭਾਜਪਾ ਆਗੂ ਨੇ ਪਾਰਟੀ ਵਰਕਰਾਂ ਨਾਲ ਸੁਣੀ ਮੋਦੀ ਦੀ 'ਮਨ ਕੀ ਬਾਤ'

Sunday, Jun 30, 2019 - 05:05 PM (IST)

ਭਾਜਪਾ ਆਗੂ ਨੇ ਪਾਰਟੀ ਵਰਕਰਾਂ ਨਾਲ ਸੁਣੀ ਮੋਦੀ ਦੀ 'ਮਨ ਕੀ ਬਾਤ'

ਅੰਮ੍ਰਿਤਸਰ (ਸੁਮਿਤ) - ਚੋਣ ਜਿੱਤਣ ਤੋਂ ਬਾਅਦ ਪਹਿਲੀ ਵਾਰ 'ਮਨ ਕੀ ਬਾਤ' ਪ੍ਰੋਗਰਾਮ 'ਚ ਦੇਸ਼ ਵਾਸੀਆਂ ਨੂੰ ਸੰਬੋਧਿਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਪਾਣੀ ਬਚਾਉਣ ਦੀ ਅਪੀਲ ਕੀਤੀ। ਮਿਲੀ ਜਾਣਕਾਰੀ ਅਨੁਸਾਰ ਗੁਰੂ ਨਗਰੀ 'ਚ ਬੈਠੇ ਭਾਜਪਾ ਦੇ ਕੌਮੀ ਸਕੱਤਰ ਤਰੁਣ ਚੁੱਘ ਨੇ ਵੀ ਆਪਣੀ ਦੇ ਪਾਰਟੀ ਵਰਕਰਾਂ ਨਾਲ ਬੈਠ ਕੇ ਪ੍ਰਧਾਨ ਮੰਤਰੀ 'ਮਨ ਕੀ ਬਾਤ' ਪ੍ਰੋਗਰਾਮ ਸੁਣਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਆਗੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵਲੋਂ ਹਰ ਪ੍ਰੋਗਰਾਮ 'ਚ ਇਕ ਪ੍ਰੇਰਣਾਦਾਇਕ ਸੰਦੇਸ਼ ਦਿੱਤਾ ਜਾਂਦਾ ਹੈ, ਜੋ ਦੇਸ਼ ਨੂੰ ਉਨਤੀ ਦੇ ਰਾਹ 'ਤੇ ਲਿਜਾਣ 'ਚ ਅਹਿਮ ਰੋਲ ਅਦਾ ਕਰਦਾ ਹੈ। 

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਖਰੀ ਵਾਰ 24 ਫਰਵਰੀ ਨੂੰ 'ਮਨ ਕੀ ਬਾਤ' ਪ੍ਰੋਗਰਾਮ ਜ਼ਰੀਏ ਦੇਸ਼ ਦੀ ਜਨਤਾ ਨੂੰ ਸੰਬੋਧਿਤ ਕੀਤਾ ਸੀ।


author

rajwinder kaur

Content Editor

Related News