ਸੁਖਬੀਰ ਨੇ ਤੇਜਸਵੀ ਯਾਦਵ ਦੇ ਮਹਾਗਠਜੋੜ ਨੂੰ ਦੱਸਿਆ 'ਤੂਫ਼ਾਨ' (ਵੀਡੀਓ)
Wednesday, Nov 18, 2020 - 04:24 PM (IST)
ਅੰਮ੍ਰਿਤਸਰ (ਸੁਮਿਤ) : ਖੇਤੀ ਕਾਨੂੰਨਾਂ ਨੂੰ ਲੈ ਕੇ ਐੱਨ.ਡੀ.ਏ. ਤੋਂ ਵੱਖ ਹੋਏ ਅਕਾਲੀ ਦਲ ਵਲੋਂ ਕੇਂਦਰ 'ਚ ਸੱਤਾਧਾਰੀ ਭਾਰਤੀ ਜਨਤਾ ਪਾਰਟੀ 'ਤੇ ਲਗਾਤਾਰ ਸਿਆਸੀ ਹਮਲੇ ਕੀਤੇ ਜਾ ਰਹੇ ਹਨ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਹੁਣ ਬਿਹਾਰ ਚੋਣਾਂ ਦੇ ਨਤੀਜਿਆਂ 'ਤੇ ਸ਼ੱਕ ਜਤਾਇਆ ਹੈ। ਆਰ.ਜੇ.ਡੀ. ਦੇ ਤੇਜਸਵੀ ਯਾਦਵ ਅਤੇ ਉਨ੍ਹਾਂ ਦੇ ਮਹਾਗਠਜੋੜ ਨੂੰ ਸੁਖਬੀਰ ਬਾਦਲ ਨੇ ਤੂਫ਼ਾਨ ਆਖਿਆ ਹੈ। ਸੁਖਬੀਰ ਮੁਤਾਬਕ ਬਿਹਾਰ 'ਚ ਉਲਟ ਨਤੀਜੇ ਆਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਦਿੱਤੇ ਗਏ ਬਿਆਨ 'ਤੇ ਕਿਹਾ ਕਿ ਜਿਸ ਭਾਵਨਾ ਨਾਲ ਉਨ੍ਹਾਂ ਵਲੋਂ ਬਿਆਨ ਦਿੱਤਾ ਗਿਆ ਹੈ ਉਸ ਨੂੰ ਸਾਡੀ ਸਾਰੀ ਕੌਮ ਸਮਝਦੀ ਹੈ। ਉਨ੍ਹਾਂ ਕਿਹਾ ਕਿ ਸਾਡਾ ਕੋਈ ਹੱਕ ਨਹੀਂ ਬਣਦਾ ਕਿ ਅਸੀਂ ਉਨ੍ਹਾਂ ਦੇ ਬਿਆਨ 'ਤੇ ਕੋਈ ਆਪਣੇ ਵਿਚਾਰ ਦਈਏ।
ਇਹ ਵੀ ਪੜ੍ਹੋ : ਅੰਮ੍ਰਿਤਸਰ ਏਅਰਪੋਰਟ 'ਤੇ ਫ਼ੌਜੀ ਦੀ ਪਤਨੀ ਨਾਲ ਕਰਮਚਾਰੀ ਨੇ ਕੀਤੀਆਂ ਗੰਦੀਆਂ ਹਰਕਤਾਂ, ਗ੍ਰਿਫ਼ਤਾਰ
ਇਸ ਦੇ ਨਾਲ ਪੱਤਰਕਾਰਾਂ ਵਲੋਂ ਚੋਣਾਂ ਸਬੰਧੀ ਪੁੱਛੇ ਇਕ ਸਵਾਲ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਹਰ ਸਿਆਸੀ ਪਾਰਟੀ ਨੂੰ ਹੱਕ ਹੈ ਕਿ ਉਹ ਸਾਰੀਆਂ ਸੀਟਾਂ 'ਤੇ ਚੋਣ ਲੜੇ ਪਰ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਸਮਝਦੇ ਹਨ ਕਿ ਪੰਜਾਬ ਦੇ ਹਿਤਾਂ ਲਈ ਕਿਸ ਪਾਰਟੀ ਨੂੰ ਵੋਟ ਪਾਉਣੀ ਹੈ। ਉਨ੍ਹਾਂ ਕਿਹਾ ਕਿ ਬੀਜੇਪੀ ਦੀ ਕਾਫ਼ੀ ਸਮੇਂ ਇਕੱਲਿਆਂ ਪੰਜਾਬ 'ਚ ਚੋਣਾਂ ਲੜਨ ਦੀ ਇੱਛਾ ਸੀ, ਜੋ ਹੁਣ ਪੂਰੀ ਹੋ ਜਾਵੇਗੀ। ਸੁਖਬੀਰ ਨੇ ਕਿਹਾ ਕਿ ਪੰਜਾਬੀਆਂ ਨੂੰ ਚੰਗੀ ਤਰ੍ਹਾਂ ਪਤਾ ਹੈ ਕਿ ਕਿਸ ਪਾਰਟੀ ਨੇ ਉਨ੍ਹਾਂ ਵਾਸਤੇ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਛੋਟੀਆਂ ਪਾਰਟੀਆਂ ਨੇ ਪਹਿਲਾਂ ਵੀ ਚੋਣਾਂ ਲੜੀਆਂ ਹਨ ਪਰ ਪੰਜਾਬ ਦੀ ਜਨਤਾ ਨੇ ਸਾਰਿਆਂ ਨੂੰ ਨਾਕਾਰ ਕੇ ਰੱਖ ਦਿੱਤਾ ਸੀ।
ਇਹ ਵੀ ਪੜ੍ਹੋ : ਅੰਮਿ੍ਰਤਸਰ ’ਚ ਸਿਵਲ ਸਰਜਨ ਦਾ ਕਾਰਾ: ਗਰਭਵਤੀ ਜਨਾਨੀ ਦੀ ਡਿਲਿਵਰੀ ਦੌਰਾਨ ਬਣਾਈ ਵੀਡੀਓ, ਕੀਤੀ ਵਾਇਰਲ