ਅੰਮ੍ਰਿਤਸਰ ਧਮਾਕਾ ਭਾਜਪਾ ਵਲੋਂ ਕਾਂਗਰਸ ਦਾ ਫੇਲੀਅਰ ਕਰਾਰ

Tuesday, Nov 20, 2018 - 12:06 PM (IST)

ਅੰਮ੍ਰਿਤਸਰ (ਸੁਮਿਤ) : ਐਤਵਾਰ ਨੂੰ ਰਾਜਾਸਾਂਸੀ ਦੇ ਪਿੰਡ ਅਦਲੀਵਾਲ 'ਚ ਨਿਰੰਕਾਰੀ ਸਤਿਸੰਗ ਭਵਨ ਵਿਚ ਹੋਏ ਬੰਬ ਧਮਾਕੇ ਨੂੰ ਭਾਜਪਾ ਨੇ ਕਾਂਗਰਸ ਦਾ ਫੇਲੀਅਰ ਕਰਾਰ ਦਿੱਤਾ ਹੈ। ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨ ਪਹੁੰਚੇ ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਸਿਰਫ ਸਿਆਸਤ ਕਰਨ ਵਿਚ ਰੁੱਝੀ ਹੈ ਜਦਕਿ ਕਾਨੂੰਨ ਵਿਵਸਥਾ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਭਾਜਪਾ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਹਮਲੇ ਨੂੰ ਰੋਕਣ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਏ ਹਨ।
ਮਲਿਕ ਨੇ ਕਿਹਾ ਕਿ ਕਾਂਗਰਸ ਦੇ ਵਿਧਾਇਕ ਪੰਜਾਬ ਪੁਲਸ ਦੀਆਂ ਮਹਿਲਾ ਅਧਿਆਕਾਰੀਆਂ ਨੂੰ ਧਮਕਾ ਰਹੇ ਹਨ ਜਦਕਿ ਕਾਂਗਰਸ ਕਾਨੂੰਨ ਵਿਵਸਥਾ ਵੱਲ ਬਿਲਕੁਲ ਵੀ ਧਿਆਨ ਨਹੀਂ ਦੇ ਰਹੀ। ਇਸ ਦੇ ਨਾਲ ਸ਼ਵੇਤ ਮਲਿਕ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਭਾਜਪਾ ਪੀੜਤ ਪਰਿਵਾਰਾਂ ਦੇ ਨਾਲ ਹੈ ਅਤੇ ਭਾਜਪਾ ਵਲੋਂ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। 


Related News