ਅੰਮ੍ਰਿਤਸਰ ਧਮਾਕਾ: ਜ਼ਖਮੀਆਂ ਦਾ ਹਾਲ-ਚਾਲ ਪੁੱਛਣ ਹਸਪਤਾਲ ਪੁੱਜੇ ਓ.ਪੀ. ਸੋਨੀ

09/24/2019 2:25:56 PM

ਅੰਮ੍ਰਿਤਸਰ (ਸੁਮਿਤ) - ਅੰਮ੍ਰਿਤਸਰ ਜ਼ਿਲੇ ਦੇ ਪੁਤਲੀਘਰ 'ਚ ਬੀਤੇ ਦਿਨ ਇਕ ਕਬਾੜ ਦੇ ਢੇਰ 'ਚੋਂ ਸਾਮਾਨ ਵੱਖ ਕਰਦੇ ਸਮੇਂ ਹੋਏ ਧਮਾਕੇ ਕਾਰਨ 2 ਵਿਅਕਤੀਆਂ ਦੀ ਮੌਤ ਹੋ ਗਈ ਸੀ। ਇਸ ਦੌਰਾਨ ਗੰਭੀਰ ਤੌਰ 'ਤੇ ਜ਼ਖਮੀ ਹੋਏ 5 ਲੋਕਾਂ ਨੂੰ ਮੌਕੇ 'ਤੇ ਸਿਵਲ ਹਸਪਤਾਲ ਇਲਾਜ ਲਈ ਦਾਖਲ ਕਰਵਾ ਦਿੱਤਾ ਗਿਆ ਸੀ। ਹਸਪਤਾਲ 'ਚ ਜ਼ੇਰੇ ਇਲਾਜ ਲੋਕਾਂ ਦਾ ਹਾਲ-ਚਾਲ ਪੁੱਛਣ ਲਈ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਅੱਜ ਅੰਮ੍ਰਿਤਸਰ ਪਹੁੰਚੇ ਹੋਏ ਹਨ। ਹਸਪਤਾਲ ਪਹੁੰਚਣ 'ਤੇ ਉਨ੍ਹਾਂ ਨੇ ਜ਼ਖਮੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਹੌਂਸਲਾ ਦਿੱਤਾ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਓਮ ਪ੍ਰਕਾਸ਼ ਸੋਨੀ ਨੇ ਇਸ ਘਟਨਾ ਦੀ ਸਖਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਜ਼ਖਮੀ ਲੋਕਾਂ ਦਾ ਇਲਾਜ ਸਰਕਾਰ ਵਲੋਂ ਮੁਫਤ ਕੀਤਾ ਜਾਵੇਗਾ। ਧਮਾਕਾ ਹੋਣ ਕਾਰਨ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰ ਵਾਲਿਆਂ ਨੂੰ ਸਰਕਾਰ ਵਲੋਂ 2-2 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ।


rajwinder kaur

Content Editor

Related News