ਸੂਬੇ 'ਚ ਅਮਨ ਕਾਨੂੰਨ ਦੀ ਹਾਲਤ ਬਦਤਰ : ਭਗਵੰਤ ਮਾਨ

11/19/2018 10:05:50 AM

ਚੰਡੀਗੜ੍ਹ (ਰਮਨਜੀਤ)— ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੰਮ੍ਰਿਤਸਰ ਦੇ ਅਦਲੀਵਾਲ ਵਿਖੇ ਵਾਪਰੀ ਮੰਦਭਾਗੀ ਘਟਨਾ 'ਤੇ ਡੂੰਘਾ ਦੁੱਖ ਪ੍ਰਗਟ ਕਰਦੇ ਹੋਏ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਉੱਤੇ ਸਵਾਲ ਉਠਾਏ ਹਨ।

'ਆਪ' ਦੇ ਮੁੱਖ ਦਫ਼ਤਰ ਵਲੋਂ ਜਾਰੀ ਸਾਂਝੇ ਬਿਆਨ ਰਾਹੀਂ ਸੰਸਦ ਮੈਂਬਰ ਭਗਵੰਤ ਮਾਨ, ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ਸਿੰਘ, ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰ. ਬੁੱਧ ਰਾਮ ਅਤੇ ਕੋਰ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਸੂਬੇ 'ਚ ਅਮਨ-ਕਾਨੂੰਨ ਦੀ ਸਥਿਤੀ ਬਦਤਰ ਹੋ ਚੁੱਕੀ ਹੈ, ਸੂਬੇ ਅਤੇ ਕੇਂਦਰ ਦਾ ਗ੍ਰਹਿ ਮੰਤਰਾਲਾ, ਪੁਲਸ-ਪ੍ਰਸ਼ਾਸਨ ਅਤੇ ਖ਼ੁਫ਼ੀਆ ਏਜੰਸੀਆਂ ਪੂਰੀ ਤਰ੍ਹਾਂ ਫ਼ੇਲ ਹੋ ਚੁੱਕੀਆਂ ਹਨ। ਕੈ. ਅਮਰਿੰਦਰ ਸਿੰਘ ਨੂੰ ਅਜਿਹੀਆਂ ਘਟਨਾਵਾਂ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰ ਠਹਿਰਾਉਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਜ਼ਿੰਮੇਵਾਰੀ ਨਾਲ ਕੰਮ ਕਰਨਾ ਚਾਹੀਦਾ ਹੈ ਜਾਂ ਫਿਰ ਉਹ ਗ੍ਰਹਿ ਮੰਤਰੀ ਦੀ ਜ਼ਿੰਮੇਵਾਰੀ ਕਿਸੇ ਹੋਰ ਮੰਤਰੀ ਨੂੰ ਦੇ ਦੇਣ। 'ਆਪ' ਕੋਰ ਕਮੇਟੀ ਨੇ ਇਸ ਘਟਨਾ ਦੀ ਸਮਾਂਬੱਧ ਨਿਆਇਕ ਜਾਂਚ ਦੀ ਮੰਗ ਕੀਤੀ ਅਤੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਸਦਭਾਵਨਾ ਨੂੰ ਹਰ ਪੱਧਰ 'ਤੇ ਬਰਕਰਾਰ ਰੱਖਣ।


cherry

Content Editor

Related News