ਅੰਮ੍ਰਿਤਸਰ ਧਮਾਕਿਆਂ ਨਾਲ ਜੁੜੀ ਵੱਡੀ ਖ਼ਬਰ : ਪੰਜਾਬ ਪੁਲਸ ਨੇ ਹੱਲ ਕੀਤਾ ਕੇਸ, ਹੋਣਗੇ ਵੱਡੇ ਖ਼ੁਲਾਸੇ

Thursday, May 11, 2023 - 09:50 AM (IST)

ਅੰਮ੍ਰਿਤਸਰ ਧਮਾਕਿਆਂ ਨਾਲ ਜੁੜੀ ਵੱਡੀ ਖ਼ਬਰ : ਪੰਜਾਬ ਪੁਲਸ ਨੇ ਹੱਲ ਕੀਤਾ ਕੇਸ, ਹੋਣਗੇ ਵੱਡੇ ਖ਼ੁਲਾਸੇ

 ਅੰਮ੍ਰਿਤਸਰ : ਅੰਮ੍ਰਿਤਸਰ 'ਚ ਹੋਏ ਧਮਾਕੇ ਦੀ ਗੁੱਥੀ ਨੂੰ ਪੰਜਾਬ ਪੁਲਸ ਨੇ ਹੱਲ ਕਰ ਲਿਆ ਹੈ। ਇਸ ਬਾਰੇ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਵੱਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ : ਵੋਟਿੰਗ ਦਰਮਿਆਨ CM ਮਾਨ ਨੇ ਕੀਤਾ ਟਵੀਟ, ਕਹੀ ਇਹ ਗੱਲ

ਉਨਾਂ ਨੇ ਆਪਣੇ ਟਵੀਟ 'ਚ ਲਿਖਿਆ ਹੈ ਕਿ ਅੰਮ੍ਰਿਤਸਰ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਬਾਰੇ ਅੰਮ੍ਰਿਤਸਰ 'ਚ ਪ੍ਰੈੱਸ ਕਾਨਫਰੰਸ ਰੱਖੀ ਗਈ ਹੈ, ਜਿਸ 'ਚ ਇਸ ਮਾਮਲੇ ਨੂੰ ਲੈ ਕੇ ਵੱਡੇ ਖ਼ੁਲਾਸੇ ਕੀਤੇ ਜਾਣਗੇ। ਡੀ. ਜੀ. ਪੀ. ਪੰਜਾਬ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪੰਜਾਬ ਪੁਲਸ ਸੂਬੇ 'ਚ ਅਮਨ-ਸ਼ਾਂਤੀ ਕਾਇਮ ਰੱਖਣ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ : ਖੰਨਾ ਵਿਖੇ ਸਵਾਰੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News