ਅੰਮ੍ਰਿਤਸਰ ਧਮਾਕੇ 'ਚ ਮਾਰੇ ਗਏ ਸੰਦੀਪ ਦਾ ਹੋਇਆ ਅੰਤਿਮ ਸੰਸਕਾਰ
Monday, Nov 19, 2018 - 01:06 PM (IST)

ਅੰਮ੍ਰਿਤਸਰ (ਸੰਜੀਵ)—ਬੀਤੇ ਦਿਨੀਂ ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ਦੇ ਰਾਜਾਸਾਂਸੀ ਪਿੰਡ ਅਦਲੀਵਾਲ 'ਚ ਨਿਰੰਕਾਰੀ ਮੰਡਲ 'ਤੇ ਹੋਏ ਗ੍ਰੇਨੇਡ ਹਮਲੇ ਦੌਰਾਨ ਸੰਦੀਪ ਸਿੰਘ (17) ਦੀ ਮੌਤ ਹੋ ਗਈ ਸੀ। ਜਿਸ ਦਾ ਅੰਤਿਮ ਸੰਸਕਾਰ ਰਾਜਾਸਾਂਸੀ ਵਿਖੇ ਕੀਤਾ ਗਿਆ। ਇਸ ਦੁੱਖ ਦੀ ਘੜੀ 'ਚ ਪਰਿਵਾਰ ਨਾਲ ਡਾ. ਰਾਜਕੁਮਾਰ, ਸਿੱਖਿਆ ਮੰਤਰੀ ਓ.ਪੀ. ਸੋਨੀ, ਕੈਬਨਿਟ ਮੰਤਰੀ ਸੁੱਖ ਸਰਕਾਰੀਆ, ਹਰਪ੍ਰਤਾਪ ਸਿੰਘ ਅਜਨਾਲਾ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਨਿਰੰਕਾਰੀ ਭਵਨ ਵਿਖੇ ਗ੍ਰਨੇਡ ਹਮਲਾ ਹੋਇਆ ਸੀ, ਜਿਸ 'ਚ 3 ਵਿਅਕਤੀਆਂ ਦੀ ਮੌਤ ਅਤੇ 22 ਲੋਕ ਜ਼ਖਮੀ ਹੋਏ ਸਨ।