ਅੰਮ੍ਰਿਤਸਰ 'ਚ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, ਕੁੜੀ ਨੂੰ ਕੈਦ 'ਚੋਂ ਛੁਡਵਾਇਆ

Sunday, Dec 08, 2019 - 12:54 PM (IST)

ਅੰਮ੍ਰਿਤਸਰ 'ਚ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, ਕੁੜੀ ਨੂੰ ਕੈਦ 'ਚੋਂ ਛੁਡਵਾਇਆ

ਅੰਮ੍ਰਿਤਸਰ : ਅੰਮ੍ਰਿਤਸਰ 'ਚ ਵੇਰਕਾ ਦੇ ਪਿੰਡ 'ਚ ਅੱਜ ਪੁਲਸ ਨੇ ਇਕ ਘਰ 'ਚ ਛਾਪਾਮਾਰੀ ਕਰਕੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀਤਾ ਗਿਆ। ਜਾਣਕਾਰੀ ਮੁਤਾਬਕ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਇਥੇ ਇਕ ਘਰ 'ਚੋਂ ਜ਼ਬਰਜਸਤੀ ਕੁੜੀਆਂ ਤੋਂ ਦੇਹ ਵਪਾਰ ਦਾ ਧੰਦਾ ਕਰਵਾਇਆ ਜਾਂਦਾ ਹੈ। ਪੁਲਸ ਨੇ ਘਰ 'ਚ ਕੈਦ ਇਕ ਕੁੜੀ ਨੂੰ ਵੀ ਛੁਡਵਾਇਆ ਹੈ।
PunjabKesari
ਇਸ ਬਾਰੇ ਮੀਡੀਆ ਨਾਲ ਗੱਲਬਾਤ ਦੌਰਾਨ ਪੀੜਤ ਕੁੜੀ ਨੇ ਦੱਸਿਆ ਕਿ ਇਸ ਘਰ 'ਚ ਰਹਿਣ ਵਾਲੀ ਇਕ ਔਰਤ ਪਿਸਤੌਲ ਦਿਖਾ ਕੇ ਉਸ ਤੋਂ ਗਲਤ ਕੰਮ ਕਰਵਾਉਂਦੀ ਸੀ। ਜਦੋਂ ਉਸਨੇ ਮਨ੍ਹਾ ਕੀਤਾ ਤਾਂ ਉਸ ਦੀ ਮਾਰਕੁੱਟ ਕੀਤੀ ਜਾਂਦੀ ਤੇ ਉਸ ਨੂੰ ਜ਼ਬਰਦਸਤੀ ਨਸ਼ਾ ਦਿੱਤਾ ਜਾਂਦਾ ਸੀ। ਪੀੜਤ ਨੇ ਦੱਸਿਆ ਕਿ ਸੁੱਖੀ ਨੇ ਉਸ ਦੀਆਂ ਅਸ਼ਲੀਲ ਫੋਟੋਆਂ ਅਤੇ ਅਸ਼ਲੀਲ ਵੀਡੀਓ ਬਣਾਈ ਹੋਈ ਸੀ, ਜਿਸ ਦਾ ਡਰ ਵਿਖਾ ਕੇ ਉਸ ਤੋਂ ਗਲਤ ਕੰਮ ਕਰਵਾਇਆ ਜਾਂਦਾ ਸੀ।

PunjabKesari


author

Baljeet Kaur

Content Editor

Related News