ਅੰਮ੍ਰਿਤਸਰ ਬੰਬ ਬਲਾਸਟ: ਮੁਲਜ਼ਮ ਬਿਕਰਮਜੀਤ ਸਿੰਘ 5 ਦਿਨਾਂ ਦੇ ਪੁਲਸ ਰਿਮਾਂਡ 'ਤੇ
Thursday, Nov 22, 2018 - 07:27 PM (IST)
![ਅੰਮ੍ਰਿਤਸਰ ਬੰਬ ਬਲਾਸਟ: ਮੁਲਜ਼ਮ ਬਿਕਰਮਜੀਤ ਸਿੰਘ 5 ਦਿਨਾਂ ਦੇ ਪੁਲਸ ਰਿਮਾਂਡ 'ਤੇ](https://static.jagbani.com/multimedia/18_21_152120000untitled-8 copy.jpg)
ਅੰਮ੍ਰਿਤਸਰ (ਸੁਮਿਤ)— ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਪਿੰਡ ਅਦਲੀਵਾਲ 'ਚ ਨਿਰੰਕਾਰੀ ਭਵਨ 'ਤੇ ਹੋਏ ਬੰਬ ਬਲਾਸਟ ਦੇ ਮਾਮਲੇ 'ਚ ਫੜੇ ਗਏ ਮੁਲਜ਼ਮ ਬਿਕਰਮਜੀਤ ਸਿੰਘ ਨੂੰ ਅੱਜ ਅਜਨਾਲਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਸ ਨੂੰ 5 ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ। ਦੱਸ ਦੇਈਏ ਕਿ ਮੁਲਜ਼ਮ ਬਿਕਰਮਜੀਤ ਸਿੰਘ ਨੂੰ ਬੀਤੇ ਦਿਨ ਪੰਜਾਬ ਪੁਲਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ ਜਦਕਿ ਨਿਰੰਕਾਰੀ ਭਵਨ 'ਤੇ ਬੰਬ ਸੁੱਟਣ ਵਾਲਾ ਦੂਜਾ ਵਿਅਕਤੀ ਅਵਤਾਰ ਸਿੰਘ ਅਜੇ ਵੀ ਫਰਾਰ ਹੈ। ਪੁਲਸ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ 18 ਨਵੰਬਰ ਨੂੰ ਰਾਜਾਸਾਂਸੀ 'ਚ ਨਿਰੰਕਾਰੀ ਭਵਨ 'ਤੇ ਹੈਂਡ ਗ੍ਰੇਨੇਡ ਨਾਲ ਧਮਾਕਾ ਕੀਤਾ ਗਿਆ ਸੀ, ਜਿਸ 'ਚ 3 ਲੋਕਾਂ ਦੀ ਮੌਤ ਹੋ ਗਈ ਸੀ ਅਤੇ 20 ਦੇ ਕਰੀਬ ਲੋਕ ਜ਼ਖਮੀ ਹੋ ਗਏ ਸਨ।