ਪਾਕਿ ਨੇ ਅੰਮ੍ਰਿਤਸਰ ਬੰਬ ਧਮਾਕੇ ''ਚ ਆਪਣਾ ਹੱਥ ਹੋਣ ਤੋਂ ਕੀਤਾ ਇਨਕਾਰ

Thursday, Nov 22, 2018 - 07:18 PM (IST)

ਪਾਕਿ ਨੇ ਅੰਮ੍ਰਿਤਸਰ ਬੰਬ ਧਮਾਕੇ ''ਚ ਆਪਣਾ ਹੱਥ ਹੋਣ ਤੋਂ ਕੀਤਾ ਇਨਕਾਰ

ਜਲੰਧਰ— ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਪਿੰਡ ਅਦਲੀਵਾਲ 'ਚ ਨਿਰੰਕਾਰੀ ਭਵਨ 'ਤੇ ਹੋਏ ਬੰਬ ਧਮਾਕੇ ਦੇ ਮਾਮਲੇ 'ਚ ਪਾਕਿਸਤਾਨ ਨੇ ਆਪਣਾ ਹੱਥ ਹੋਣ ਤੋਂ ਸਾਫ ਤੌਰ ਨੇ ਇਨਕਾਰ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਵਿਦੇਸ਼ ਮੰਤਰਾਲੇ ਵੱਲੋਂ ਦਿੱਤੀ ਗਈ। 
ਦੱਸ ਦੇਈਏ ਕਿ ਧਮਾਕੇ ਤੋਂ ਤਿੰਨ ਦਿਨ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਪ੍ਰੈੱਸ ਕਾਨਫੰਰਸ ਕਰਕੇ ਜਿੱਥੇ ਧਮਾਕਾ ਕਰਨ ਵਾਲੇ ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਸਨ, ਉਥੇ ਹੀ ਉਨ੍ਹਾਂ ਨੇ ਇਸ ਧਮਾਕੇ ਪਿੱਛੇ ਪਾਕਿਸਤਾਨ ਅਤੇ ਆਈ. ਐੱਸ. ਆਈ ਦਾ ਹੱਥ ਹੋਣ ਦਾ ਜ਼ਿਕਰ ਕੀਤਾ ਸੀ। ਇਸ ਤੋਂ ਬਾਅਦ ਮੀਡੀਆ 'ਚ ਵੱਡੀ ਹਲਚਲ ਪੈਦਾ ਹੋਈ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਇਸ ਖੁਲਾਸੇ 'ਤੇ ਕਈ ਸਵਾਲੀਆ ਨਿਸ਼ਾਨ ਵੀ ਲੱਗੇ। ਜ਼ਿਕਰਯੋਗ ਹੈ ਕਿ 18 ਨਵੰਬਰ ਦੀ ਸਵੇਰ ਨੂੰ ਪਿੰਡ ਅਦਲੀਵਾਲ 'ਚ ਨਿਰੰਕਾਰੀ ਭਵਨ 'ਤੇ ਦੋ ਨਕਾਬਪੋਸ਼ਾਂ ਨੇ ਗ੍ਰੇਨੇਡ ਬੰਬ ਸੁੱਟ ਕੇ ਧਮਾਕਾ ਕਰ ਦਿੱਤਾ ਸੀ। ਇਸ ਘਟਨਾ 'ਚ ਤਿੰਨ ਲੋਕਾਂ ਦੀ ਮੌਤ ਹੋਣ ਦੇ ਨਾਲ-ਨਾਲ 20 ਤੋਂ ਵੱਧ ਲੋਕ ਜ਼ਖਮੀ ਹੋਏ ਸਨ।


author

shivani attri

Content Editor

Related News