ਅੰਮ੍ਰਿਤਸਰ ਬੰਬ ਧਮਾਕਾ : ਦੋਸ਼ੀ ਅਵਤਾਰ ਸਿੰਘ ਨੂੰ ਅਦਾਲਤ 'ਚ ਕੀਤਾ ਪੇਸ਼

Saturday, Nov 24, 2018 - 06:09 PM (IST)

ਅੰਮ੍ਰਿਤਸਰ ਬੰਬ ਧਮਾਕਾ : ਦੋਸ਼ੀ ਅਵਤਾਰ ਸਿੰਘ ਨੂੰ ਅਦਾਲਤ 'ਚ ਕੀਤਾ ਪੇਸ਼

ਅੰਮ੍ਰਿਤਸਰ (ਰਮਨਦੀਪ) - ਅੰਮ੍ਰਿਤਸਰ ਧਮਾਕੇ ਦੇ ਦੂਜੇ ਦੋਸ਼ੀ ਅਵਤਾਰ ਸਿੰਘ ਨੂੰ ਪੁਲਸ ਵਲੋਂ ਗ੍ਰਿਫਤਾਰ ਕੀਤਾ ਗਿਆ। ਇਸ ਉਪਰੰਤ ਪੁਲਸ ਵਲੋਂ ਦੋਸ਼ੀ ਨੂੰ ਅਜਨਾਲਾ ਦੀ ਕੋਰਟ 'ਚ ਪੇਸ਼ ਕਰਕੇ 7 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।

PunjabKesari

ਦੱਸ ਦੇਈਏ ਕਿ ਅੰਮ੍ਰਿਤਸਰ 'ਚ ਬੀਤੇ ਐਤਵਾਰ ਨਿਰੰਕਾਰੀ ਭਵਨ 'ਚ ਹੋਏ ਬੰਬ ਧਮਾਕੇ ਦੌਰਾਨ 3 ਤਿੰਨਾਂ ਦੀ ਮੌਤ ਹੋ ਗਈ ਸੀ ਤੇ ਕਈ ਗੰਭੀਰ ਰੂਪ 'ਚ ਜ਼ਖਮੀ ਗਏ ਸਨ। ਇਸ ਮਾਮਲੇ 'ਚ ਪੁਲਸ ਵਲੋਂ ਇਕ ਦੋਸ਼ੀ ਬਿਕਰਮਜੀਤ ਸਿੰਘ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਗਿਆ ਸੀ।


author

Baljeet Kaur

Content Editor

Related News