ਅੰਮ੍ਰਿਤਸਰ ਬੰਬ ਮਾਮਲੇ ’ਚ ਇਕ ਹੋਰ ਵਿਅਕਤੀ ਗ੍ਰਿਫ਼ਤਾਰ, ਹੋ ਸਕਦੇ ਨੇ ਵੱਡੇ ਖ਼ੁਲਾਸੇ
Saturday, Aug 20, 2022 - 07:41 PM (IST)
ਅੰਮ੍ਰਿਤਸਰ - ਅੰਮ੍ਰਿਤਸਰ ਵਿਖੇ ਬੀਤੇ ਦਿਨੀਂ ਪੰਜਾਬ ਪੁਲਸ ਦੇ ਸਬ-ਇੰਸਪੈਕਟਰ ਦੀ ਕਾਰ ਹੇਠਾਂ ਲਗਾਏ ਜਾਣ ਦੇ ਮਾਮਲੇ ’ਚ ਪੁਲਸ ਨੇ ਇਸ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਰਾਜਿੰਦਰ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਸ ਦੀ ਗੱਡੀ ਹੇਠਾਂ ਬੰਬ ਲਗਾਉਣ ਦੇ ਮਾਮਲੇ 'ਚ ਮਹਾਰਾਸ਼ਟਰ ਏ.ਟੀ.ਐੱਸ.ਅਤੇ ਪੰਜਾਬ ਪੁਲਸ ਵਲੋਂ ਸਾਂਝਾ ਆਪ੍ਰੇਸ਼ਨ ਚਲਾਇਆ ਗਿਆ ਸੀ। ਇਸ ਆਪ੍ਰੇਸ਼ਨ ਦੌਰਾਨ ਪੁਲਸ ਨੇ ਰਜਿੰਦਰ ਨਾਂ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨੂੰ ਪੰਜਾਬ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਪੁਲਸ ਨੇ ਵਿਅਕਤੀ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਹੈ, ਜਿਸ ਦਾ ਪੁਲਸ ਰਿਮਾਂਡ ਲੈਣ ’ਤੇ ਕਈ ਅਹਿਮ ਖੁਲਾਸੇ ਹੋ ਸਕਦੇ ਹਨ।
ਪੜ੍ਹੋ ਇਹ ਵੀ ਖ਼ਬਰ: ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬਜ਼ੁਰਗ ਨਾਲ ਬਦਸਲੂਕੀ ਕਰਨ ਵਾਲੇ ਸੇਵਾਦਾਰਾਂ ਖ਼ਿਲਾਫ਼ ਸਖ਼ਤ ਕਾਰਵਾਈ (ਵੀਡੀਓ)
ਦੱਸ ਦੇਈਏ ਕਿ ਪੰਜਾਬ ਪੁਲਸ ਦੇ ਏ.ਐੱਸ.ਆਈ. ਦਿਲਬਾਗ ਸਿੰਘ ਦੀ ਬਲੈਰੋ ਗੱਡੀ ਹੇਠਾਂ 2 ਵਿਅਕਤੀ ਆਈ.ਈ.ਡੀ. ਬੰਬ ਇੰਪਲਾਂਟ ਕਰਕੇ ਫ਼ਰਾਰ ਹੋ ਗਏ ਸਨ। ਬੰਬ ਰੱਖਣ ਵਾਲੇ ਮੁਲਜ਼ਮ ਫਤਿਹਦੀਪ ਸਿੰਘ ਅਤੇ ਹਰਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਕੇ 8 ਦਿਨਾਂ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਸੀ। ਪੰਜਾਬ ਪੁਲਸ ਦੇ ਐੱਸ.ਆਈ. ਦੀ ਗੱਡੀ ਵਿਚ ਬੰਬ ਰੱਖਣ ਵਾਲੇ ਦੋਵੇਂ ਮੁਲਜ਼ਮ ਚਾਚਾ-ਭਤੀਜਾ ਨਿਕਲੇ ਹਨ ਅਤੇ ਉਨ੍ਹਾਂ ਕੋਲੋਂ 4000 ਡਾਲਰ ਵੀ ਬਰਾਮਦ ਕੀਤੇ ਗਏ ਹਨ।
ਪੜ੍ਹੋ ਇਹ ਵੀ ਖ਼ਬਰ: ਕੁੱਤੇ ਦੀ ਵਜ੍ਹਾ ਕਰਕੇ ਟਲਿਆ ਅੰਮ੍ਰਿਤਸਰ 'ਚ ਬੰਬ ਧਮਾਕਾ, ਵੀਡੀਓ ਵਾਇਰਲ